ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਪੂਰੇ ਪੰਜਾਬ ‘ਚ ਭਾਜਪਾ ਵਰਕਰਾਂ ਨੇ ਚੰਨੀ ਸਰਕਾਰ ਖਿਲਾਫ ਕੀਤਾ ਰੋਸ-ਪ੍ਰਦਰਸ਼ਨ।

ashwani-sharma-2
ਕਾਂਗਰਸ ਹਾਈਕਮਾਂਡ ਦੇ ਇਸ਼ਾਰੇ ’ਤੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੀਤੀ ਗਈ ਕੁਤਾਹੀ ਨੂੰ ਲੈ ਕੇ ਜਿੱਥੇ ਦੇਸ਼ ਵਾਸੀਆਂ ਵਿੱਚ ਰੋਹ ਦੀ ਲਹਿਰ ਹੈ, ਉੱਥੇ ਹੀ ਭਾਜਪਾ ਵਰਕਰਾਂ ਦਾ ਗੁੱਸਾ ਵੇ ਸਤਵੇਂ ਅਸਮਾਨ ‘ਤੇ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ’ਤੇ ਗੁੱਸੇ ਵਿੱਚ ਆਏ ਭਾਜਪਾ ਵਰਕਰਾਂ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਜਨ ਕੇ ਨਾਅਰੇਬਾਜ਼ੀ ਕਰਦੇ ਹੋਏ ਰੋਸ਼ ਮੁਜਾਹਰੇ ਕੀਤੇ। ਭਾਜਪਾ ਦੇ ਇਨ੍ਹਾਂ ਰੋਸ਼-ਮੁਜਾਹਰਿਆਂ ਦੌਰਾਨ ਪੰਜਾਬ ਭਰ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਦਿੱਤੇ ਗਏ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ. ਨੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਸੜਕੀ ਰਸਤੇ ਜਾਣ ਦੀ ਮਨਜ਼ੂਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਨਿਰਧਾਰਿਤ ਪ੍ਰੋਟੋਕੋਲ ਅਨੁਸਾਰ ਕੁਤਾਹੀ ਲਈ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦੀ। ਇਹ ਸੂਬੇ ਦੀ ਕਾਂਗਰਸ ਸਰਕਾਰ ਦੀ ਘੋਰ ਅਣਗਹਿਲੀ ਹੈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਦੇ ਇਸ ਕਾਰੇ ਨੇ ਪੰਜਾਬ ਅਤੇ ਪੰਜਾਬੀਅਤ ਦਾ ਸਿਰ ਸ਼ਰਮ ਨਾਲ ਝੁਕਾਇਆ ਹੈ।

ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪ੍ਰੋਟੋਕੋਲ ਅਨੁਸਾਰ ਐਸ.ਪੀ.ਜੀ. ਬਲੂ ਬੁੱਕ ਦੇ ਪਹਿਲੇ ਅਧਿਆਏ ਦੇ ਪਹਿਲੇ ਨਿਯਮ ਵਿੱਚ ਇਹ ਸਪੱਸ਼ਟ ਹੈ ਕਿ ਪ੍ਰਧਾਨ ਮੰਤਰੀ ਦੀ ਕਿਸੇ ਵੀ ਸੂਬੇ ਦੇ ਦੌਰੇ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਸਬੰਧਤ ਰਾਜ ਸਰਕਾਰ ਅਤੇ ਐਸਪੀਜੀ ਦੀ ਜਿਮੇਵਾਰੀ ਪ੍ਰਧਾਨ ਮੰਤਰੀ ਨੂੰ ਨਜ਼ਦੀਕੀ ਸੁਰੱਖਿਆ ਪ੍ਰਦਾਨ ਕਰਨਾ ਹੈ। ਅਧਿਆਏ ਦੇ ਦੂਜੇ ਨਿਯਮ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੀ ਪੁਲਿਸ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਸਾਰੇ ਪ੍ਰਬੰਧ ਕਰੇਗੀ ਅਤੇ ਇਹ ਸਾਰੇ ਨਿਯਮਾਂ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਸੂਬੇ ਦੇ ਪੁਲਿਸ ਡਾਇਰੈਕਟਰ ਜਨਰਲ ਦੀ ਹੋਵੇਗੀ। ਜਿਸ ਵਿੱਚ ਰਾਜ ਦਾ ਗ੍ਰਹਿ ਵਿਭਾਗ, ਪੁਲਿਸ ਅਤੇ ਸਰਕਾਰ ਨਿਸ਼ਕਿਰਿਆ ਅਤੇ ਫੇਲ੍ਹ ਸਾਬਤ ਹੋਈ ਹੈ। ਜਿਸ ਨੂੰ ਸੱਤਾ ‘ਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਸਰਕਾਰ ਦੀ ਇਸ ਕਾਰਵਾਈ ਕਾਰਨ ਸੂਬੇ ਭਰ ਦੇ ਲੋਕਾਂ ਵਿੱਚ ਕਾਂਗਰਸ ਸਰਕਾਰ ਖ਼ਿਲਾਫ਼ ਰੋਹ ਦੀ ਲਹਿਰ ਹੈ।