ਅਮਰਿੰਦਰ ਅਤੇ ਆਪ ਕਿਸਾਨਾਂ ਦੇ ਨਾਮ ਤੇ ਦੇਸ਼ ਵਿਰੋਧੀ ਤਾਕਤਾਂ ਨੂੰ ਭੜਕਾਉਣ ਲਈ ਹਨ ਜ਼ਿੰਮੇਵਾਰ : ਬੀਜੇਪੀ

ashwani-sharma-2
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਦੇਸ਼ ਦਾ ਅਪਮਾਨ ਕਰਨ ਲਈ ਕਿਸਾਨਾਂ ਦੇ ਨਾਮ ‘ਤੇ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਕੀਤੀ ਗਈ ਹਿੰਸਾ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਇਹ ਕਾਂਗਰਸ ਅਤੇ‘ ਆਪ ਵਲੋਂ ਦੇਸ਼ ਵਿਰੋਧੀ ਤਾਕਤਾਂ ਨੂੰ ਸਮਰਥਨ ਅਤੇ ਭੜਕਾਉਣ ਦਾ ਨਤੀਜਾ ਹੈ ਅਤੇ ਇਹ ਦੋਵੇਂ ਪਾਰਟੀਆਂ ਇਸ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।
ਅਸ਼ਵਨੀ ਸ਼ਰਮਾ ਨੇ ਪੰਜਾਬੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਲਾਲ ਕਿਲ੍ਹੇ ਵਿਖੇ ਦੇਸ਼ ਵਿਰੋਧੀ ਤਾਕਤਾਂ ਦਾ ਸਮਰਥਨ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਦਿੱਲੀ ਵਿੱਚ ਵਾਪਰੀਆਂ ਘਟਨਾਵਾਂ ਨੇ ਭਾਜਪਾ ਦੇ ਕਿਸਾਨ-ਪੱਖੀ ਰੁਖ ਦੀ ਪੁਸ਼ਟੀ ਕੀਤੀ ਹੈ ਜਿਸ ਵਿੱਚ ਕਿਹਾ ਜਾਂਦਾ ਹੈ ਕਿ ਬਹੁਤ ਸਾਰੇ ਦੇਸ਼ ਵਿਰੋਧੀ ਅਨਸਰਾਂ ਨੇ ਦੇਸ਼ ਦਾ ਅਕਸ ਅਤੇ ਨਾਮ ਖਰਾਬ ਕਰਨ ਲਈ ਕਿਸਾਨੀ ਅੰਦੋਲਨ ਵਿੱਚ ਘੁਸਪੈਠ ਕੀਤੀ ਗਈ ਹੈ।