ਅਮਰਿੰਦਰ ਦੀ ‘ਅਪਰਾਧਿਕ ਲਾਪ੍ਰਵਾਹੀ’ ਕਾਰਨ ਸੂਬੇ ‘ਚ ਵਧੀਆ ਕੋਰੋਨਾ, ਸੂਬੇ ਦੇ ਲੋਕਾਂ ਨੂੰ ਕੋਰੋਨਾ ਨਾਲ ਮਰਨ ਲਈ ਛਡਿਆ : ਅਸ਼ਵਨੀ ਸ਼ਰਮਾ

whatsapp-image-2021-04-28-at-17-31-22
ਕੋਵਿਡ –
19 ਦੀ ਦੂਜੀ ਲਹਿਰ ਵਿੱਚਪੰਜਾਬ ਵਿੱਚ ਮਰੀਜ਼ਾਂ ਦੀ ਬੇਤਹਾਸ਼ਾ ਵਧੀ ਗਿਣਤੀ ਅਤੇ ਮੌਤਾਂ ਦੀ ਉੱਚ ਦਰ ਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਮਰਿੰਦਰ ਸਿੰਘ ਸਰਕਾਰ ਤੇ ਵਰਦੀਆਂ ਕਿਹਾ ਕਿ ਪਿਛਲੇ ਸਾਲ ਹੋਈ ਤਾਲਾਬੰਦੀ ਤੋਂ ਸਬਕ ਨਾ ਲੈਣ ਅਤੇ ਸੂਬੇ ਚ ਇਸ ਵਾਰ ਪਹਿਲਾਂ ਢੁਕਵੇਂ ਪ੍ਰਬੰਧ ਨਾ ਕਰਨ ਤੇ ਅਮਰਿੰਦਰ ਸਰਕਾਰ ਦੀ ਅਸਫਲਤਾ ਅਤੇ ਨਾਲਾਇਕੀ ਕਰਾਰ ਦਿੱਤਾ। ਸ਼ਰਮਾ ਨੇ ਸੂਬਾ ਭਾਜਪਾ ਹੈੱਡਕੁਆਰਟਰਚੰਡੀਗੜ੍ਹ ਵਿਖੇ ਆਯੋਜਿਤ ਇਕ ਵਰਚੁਅਲ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਣਾ ਫਰਜ਼ ਨਿਭਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਅਤੇ ਅਮਰਿੰਦਰ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਿੱਤੀ ਸਹਾਇਤਾ ਦੀ ਵਰਤੋਂ ਵਿਚ ਅਸਮਰਥਾ ਅਤੇ ਅਸੰਵੇਦਨਸ਼ੀਲਤਾ ਦਾ ਪ੍ਰਦਰਸ਼ਨ ਕੀਤਾ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 201 ਕਰੋੜ ਰੁਪਏ ਦੀ ਲਾਗਤ ਨਾਲ ਦੇਸ਼ ਭਰ ਵਿੱਚ ਸਥਾਪਤ ਕੀਤੇ ਜਾਣ ਵਾਲੇ 162 ਮੈਡੀਕਲ ਆਕਸੀਜਨ ਪਲਾਂਟ ਅਲਾਟ ਕੀਤੇ ਸਨਜਿਨ੍ਹਾਂ ਵਿੱਚੋਂ ਤਿੰਨ ਆਕਸੀਜਨ ਪਲਾਂਟ ਪੰਜਾਬ ਨੂੰ ਅਲਾਟ ਕੀਤੇ ਗਏ ਸਨਜਿਸ ਲਈ ਕੇਂਦਰ ਨੇ ਫੰਡ ਵੀ ਮੁਹੱਈਆ ਕਰਵਾਏ ਸਨ। ਪਰ ਅਮਰਿੰਦਰ ਸਿੰਘ ਸਰਕਾਰ ਦੀ ਘੋਰ ਅਯੋਗਤਾ ਅਤੇ ਨਾਲਾਇਕੀ ਕਾਰਨ ਉਨ੍ਹਾਂ ਵਿਚੋਂ ਕੋਈ ਵੀ ਆਕਸੀਜਨ ਪਲਾਂਟ ਸਮੇਂ ਸਿਰ ਨਹੀਂ ਲਗ ਸਕਿਆ। ਸ਼ਰਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਲੋਕਾਂ ਨੂੰ ਦੱਸਣ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੀਤੀ ਗਈ ਪਹਿਲਕਦਮੀ ਤੇ ਕਾਂਗਰਸ ਸਰਕਾਰ ਕਿਉਂ ਸੁੱਤੀ ਰਹੀ।

 ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਕੋਰੋਨਾ ਮਹਾਂਮਾਰੀ ਵਿਰੁੱਧ ਲੜਨ ਲਈ 290 ਵੈਂਟੀਲੇਟਰ ਭੇਜੇ ਸਨਜਿਨ੍ਹਾਂ ਵਿੱਚੋਂ 250 ਵੈਂਟੀਲੇਟਰਾਂ ਅਮਰਿੰਦਰ ਸਰਕਾਰ ਦੀ ਅਸਮਰਥਾ ਅਤੇ ਨਾਲਾਇਕੀ ਕਾਰਨ ਬੇਕਾਰ ਪਏ ਸਨਕਿਉਂਕਿ ਸੂਬੇ ਦੀ ਕਾਂਗਰਸ ਸਰਕਾਰ ਉਸ ਸੰਬੰਧੀ ਢੁਕਵੇਂ ਪ੍ਰਬੰਧ ਨਹੀਂ ਕਰ ਸਕੀ। ਸ਼ਰਮਾ ਨੇ ਕਿਹਾ ਕਿ ਇਹ ਅਮਰਿੰਦਰ ਸਰਕਾਰ ਦੀਆਂ ਦੋ ਅਪਰਾਧਿਕ ਗਲਤੀਆਂ ਹਨਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਨੁਕਸਾਨ ਅਤੇ ਘਾਟਾ ਸਹਿਣਾ ਪੈ ਰਿਹਾ ਹੈ। ਉਨ੍ਹਾਂ ਅਫਸੋਸ ਜ਼ਾਹਰ ਕੀਤਾ ਕਿ ਰਾਜ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ। ਸ਼ਰਮਾ ਨੇ ਆਉਣ ਵਾਲੇ ਦੋ ਮਹੀਨਿਆਂ ਮਈ ਅਤੇ ਜੂਨ ਵਿੱਚ ਪੰਜਾਬ ਸਮੇਤ ਦੇਸ਼ ਦੇ ਲੋੜਵੰਦ ਲੋਕਾਂ ਨੂੰ ਮੁਫਤ ਰਾਸ਼ਨ ਮੁਹੱਈਆ ਕਰਵਾਉਣ ਲਈ ਮੋਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਮਰਿੰਦਰ ਸਰਕਾਰ ਕੋਰੋਨਾ ਦੇ ਮੁੱਦੇ ਤੇ ਦੋਸ਼ਪੂਰਨ ਰਾਜਨੀਤੀ ਕਰਕੇ ਗੁੰਮਰਾਹਕੁੰਨ ਅਤੇ ਅਰਥਹੀਣ ਪ੍ਰਚਾਰ  ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਰਮਾ ਨੇ ਹਾਲ ਹੀ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੱਜਣ ਜਾਖੜ ਦੀ ਮੌਜੂਦਗੀ ਅਤੇ ਮੰਤਰੀ ਮੰਡਲ ਦੇ ਫੈਸਲਿਆਂ ਬਾਰੇ ਮੀਡੀਆ ਨੂੰ ਸੰਖੇਪ ਵਿੱਚ ਦੱਸਣ ਤੇ ਉਨ੍ਹਾਂ ਦੇ ਅਧਿਕਾਰ ਤੇ ਸਵਾਲ ਚੁੱਕਿਆ ਅਤੇ ਕਿਹਾ ਕਿ ਇਹ ਗੈਰ ਸੰਵਿਧਾਨਕ ਅਤੇ ਪ੍ਰੋਟੋਕੋਲ ਦੀ ਗੰਭੀਰ ਉਲੰਘਣਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਕੋਵੀਡ ਖਿਲਾਫ ਸੂਬੇ ਵਿਚ ਲੜਨ ਵਿਚ ਸੂਬਾ ਸਰਕਾਰ ਦੀ ਮਦਦ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਹ ਇਸ ਤੇ ਕੋਈ ਰਾਜਨੀਤੀ ਨਹੀਂ ਕਰਨਾ ਚਾਹੁੰਦੀ। ਸ਼ਰਮਾ ਨੇ ਕਿਹਾ ਕਿ ਪੰਜਾਬੀਆਂ ਦੀ ਸੁਰੱਖਿਆ ਸਾਡਾ ਪਹਿਲਾ ਟੀਚਾ ਹੈਜਿਸ ਲਈ ਪੰਜਾਬ ਭਾਜਪਾ ਹਮੇਸ਼ਾਂ ਯਤਨਸ਼ੀਲ ਰਹੇਗੀ। ਇਸ ਮੌਕੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਅਤੇ ਡਾ. ਸੁਭਾਸ਼ ਸ਼ਰਮਾ ਵੀ ਮੌਜੂਦ ਸਨ।

Video Link : 
https://drive.google.com/file/d/1oz4kwW4G-YP_AFfMkM5GIA5I1kqR9w2h/view?usp=sharing