ਅਮਰਿੰਦਰ ਸੂਬੇ ਦੇ ਲੋਕਾਂ ਨਾਲ ਲੋਕ-ਵਿਰੋਧੀ ਰਾਜਨੀਤੀ ਖੇਡ ਰਹੇ ਹਨ, ਕੇਂਦਰ ਨੂੰ ਵੀ ਕਰ ਰਹੇ ਹਨ ਗੁੰਮਰਾਹ : ਅਸ਼ਵਨੀ ਸ਼ਰਮਾ

ashwani-sharma-2
ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ
ਤੇ ਵਰ੍ਹਦਿਆਂ ਕਿਹਾ ਕਿ ਉਹ ਤਿਉਹਾਰਾਂ ਦੇ ਮੌਸਮ ਚ ਪੰਜਾਬ ਵਿੱਚ ਗੱਡੀਆਂ ਰੋਕਣ ਲਈ ਕਿਸਾਨਾਂ ਨੂੰ ਉਤਸ਼ਾਹਤ ਕਰਕੇ ਸੂਬੇ ਦੀ ਜਨਤਾ ਨਾਲ ਦੋਹਰੀ ਰਾਜਨੀਤੀ ਖੇਡ ਰਹੇ ਹਨ ਅਤੇ ਕੇਂਦਰ ਸਰਕਾਰ ਨੂੰ ਵੀ ਗੁੰਮਰਾਹ ਕਰ ਰਹੇ ਹਨ। ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਰੇਲਵੇ ਬੋਰਡ ਦੇ ਚੇਅਰਮੈਨ ਆਰ.ਕੇ. ਯਾਦਵ ਨੇ ਸਪੱਸ਼ਟ ਤੌਰ ਤੇ ਕਿਹਾ ਹੈ ਕਿ ਰੇਲਵੇ ਵਿਭਾਗ ਸੂਬਾ ਸਰਕਾਰ ਵੱਲੋਂ ਰੇਲਵੇ ਟਰੈਕ ਸਾਫ਼ ਅਤੇ ਸੁਰੱਖਿਅਤ ਹੋਣ ਦਾ ਭਰੋਸਾ ਦਿੱਤੇ ਜਾਣ ਤੋਂ ਤੁਰੰਤ ਬਾਅਦ ਸੂਬੇ ਵਿਚ ਰੇਲ ਸੇਵਾਵਾਂ ਮੁੜ ਤੋਂ ਸ਼ੁਰੂ ਕਰਨ ਲਈ ਤਿਆਰ ਹੈ, ਪਰ ਕੈਪਟਨ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦਾ ਭਵਿੱਖ ਦਾਅ ਤੇ ਲਾ ਕੇ ਲੋਕ-ਵਿਰੋਧੀ ਰਾਜਨੀਤੀ ਦੀ ਖੇਡ ਰਹੇ ਹਨ I

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਪ੍ਰਦਰਸ਼ਨਕਾਰੀਆਂ ਨੂੰ ਰੇਲ ਸੇਵਾਵਾਂ ਰੋਕਣ ਤੋਂ ਹਟਾਉਣ ਵਿਚ ਨਾਕਾਮ ਸਾਬਿਤ ਹੋਈ ਹੈ, ਦੂਜੇ ਪਾਸੇ ਉਹ ਦਾਅਵਾ ਕਰ ਰਹੇ ਹਨ ਕਿ ਕੋਲੇ ਦੀ ਸਪਲਾਈ ਦੀ ਘਾਟ ਕਾਰਨ ਪੰਜਾਬ ਨੂੰ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਅਜੇ ਵੀ ਸੂਬੇ 15 ਤੋਂ ਵੱਧ ਥਾਵਾਂ ਤੇ ਰੇਲਵੇ ਸਟੇਸ਼ਨ ਅਤੇ ਰੇਲਵੇ ਟ੍ਰੈਕਾਂਤੇ ਡੇਰਾ ਲਾਈ ਬੈਠੇ ਹਨ। ਸ਼ਰਮਾ ਨੇ ਸਵਾਲ ਕੀਤਾ ਕਿ ਕੀ ਕੈਪਟਨ ਸਰਕਾਰ ਸਿਰਫ ਮਾਲ-ਗੱਡੀਆਂ ਹੀ ਚਲਾਉਣਾ ਚਾਹੁੰਦੇ ਹਨ, ਕਿ ਯਾਤਰੀਆਂ ਗੱਡੀਆਂ ਨਹੀਂ ? ਜੇ ਪੰਜਾਬ ਸਰਕਾਰ ਮਾਲ-ਗੱਡੀਆਂ ਚਲਾਉਣ ਲਈ ਰੇਲਵੇ ਮੰਤਰਾਲੇ ਦੀਆਂ ਸ਼ਰਤਾਂ ਨੂੰ ਪੂਰਾ ਕਰਨ ਦਾ ਦਾਅਵਾ ਕਰਦੀ ਹੈ, ਤਾਂ ਉਹ ਯਾਤਰੀ ਰੇਲ ਗੱਡੀਆਂ ਚਲਾਉਣ ਲਈ ਬਰਾਬਰ ਸੁਰੱਖਿਆ ਕਿਉਂ ਨਹੀਂ ਦੇ ਸਕਦੀ |

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਮਾਣਯੋਗ ਸੁਪਰੀਮ ਕੋਰਟ ਦੇ ਉਨ੍ਹਾਂ ਹੁਕਮਾਂ ਦੀ ਜਨਤਕ ਤੌਰ ਤੇ ਵੀ ਉਲੰਘਣਾ ਕਰ ਰਹੀ ਹੈ ਜਿਸ ਵਿੱਚ ਮਾਨਯੋਗ ਅਦਾਲਤ ਨੇ ਸਪੱਸ਼ਟ ਤੌਰਤੇ ਕਿਹਾ ਹੈ ਕਿ ਕੋਈ ਵੀ ਪ੍ਰਦਰਸ਼ਨਕਾਰੀ ਵਿਰੋਧ ਦੇ ਨਾਮ ਤੇ ਸੜਕਾਂ ਅਤੇ ਰੇਲਵੇ ਟਰੈਕ ਜਾਮ ਨਹੀਂ ਕਰ ਸਕਦਾ। ਰੇਲ ਗੱਡੀਆਂ ਦੇ ਰੁਕਣ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਹੋ ਗਈ ਹੈ। ਇਸ ਤੋਂ ਇਲਾਵਾ ਕਾਰੋਬਾਰੀ ਭਾਈਚਾਰੇ ਲਈ ਵੱਡੀਆਂ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਕਿਸਾਨਾਂ ਨੂੰ ਖਾਦ ਅਤੇ ਹੋਰ ਸਾਮਾਨ ਦੀ ਸਪਲਾਈ ਵੀ ਰੁਕ ਗਈ ਹੈ।