ਅਸ਼ਵਨੀ ਸ਼ਰਮਾ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਜੇ.ਜੇ. ਕ੍ਰਿਸ਼ਨਾ ਰੈਡੀ ਕੋਲ ਜ਼ਹਿਰੀਲੀ ਸ਼ਰਾਬ ਦੁਖਾਂਤ ਦਾ ਚੁੱਕਿਆ ਮੁੱਦਾ, ਸੀ.ਬੀ.ਆਈ. ਜਾਂਚ ਦੀ ਚੁੱਕੀ ਮੰਗ ਅਤੇ ਮੰਗ ਪੱਤਰ ਵੀ ਸੌਂਪਿਆ I

ਅਸ਼ਵਨੀ ਸ਼ਰਮਾ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਕੋਲ ਜ਼ਹਿਰੀਲੀ ਸ਼ਰਾਬ ਦੁਖਾਂਤ ਦਾ ਚੁੱਕਿਆ ਮੁੱਦਾ, ਸੀ.ਬੀ.ਆਈ. ਜਾਂਚ ਦੀ ਚੁੱਕੀ ਮੰਗ, ਮੰਗ ਪੱਤਰ ਵੀ ਸੌਂਪਿਆ I
ਅਸ਼ਵਨੀ ਸ਼ਰਮਾ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਕੋਲ ਜ਼ਹਿਰੀਲੀ ਸ਼ਰਾਬ ਦੁਖਾਂਤ ਦਾ ਚੁੱਕਿਆ ਮੁੱਦਾ, ਸੀ.ਬੀ.ਆਈ. ਜਾਂਚ ਦੀ ਚੁੱਕੀ ਮੰਗ, ਮੰਗ ਪੱਤਰ ਵੀ ਸੌਂਪਿਆ I

ਅਸ਼ਵਨੀ ਸ਼ਰਮਾ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਕੋਲ ਜ਼ਹਿਰੀਲੀ ਸ਼ਰਾਬ ਦੁਖਾਂਤ ਦਾ ਚੁੱਕਿਆ ਮੁੱਦਾ, ਸੀ.ਬੀ.ਆਈ. ਜਾਂਚ ਦੀ ਚੁੱਕੀ ਮੰਗ, ਮੰਗ ਪੱਤਰ ਵੀ ਸੌਂਪਿਆ|

ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਭਾਜਪਾ ਦੇ ਵਫਦ ਨੂੰ ਪੰਜਾਬ ਵਿਚ ਹੋ ਰਹੀਆਂ ਘਟਨਾਵਾਂ ਬਾਰੇ ਢੁਕਵੇਂ ਕਦਮ ਚੁੱਕਣ ਦਾ ਦਿੱਤਾ ਭਰੋਸਾ ।

ਭਾਜਪਾ ਕੋਰ ਗਰੁੱਪ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਜੇ.ਜੇ. ਕ੍ਰਿਸ਼ਨਾ ਰੈਡੀ ਨਾਲ ਕੀਤੀ ਵਰਚੁਅਲ ਬੈਠਕ ।

ਚੰਡੀਗੜ੍ਹ: 5 ਅਗਸਤ, ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਕੋਰ ਗਰੁੱਪ ਦੀ ਇੱਕ ਵਰਚੁਅਲ ਮੀਟਿੰਗ ਹੋਈ, ਜਿਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਜੇ.ਜੇ. ਕ੍ਰਿਸ਼ਨਾ ਰੈਡੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਵਰਚੁਅਲ ਮੀਟਿੰਗ ਵਿੱਚ ਅਸ਼ਵਨੀ ਸ਼ਰਮਾ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਜੇ. ਕ੍ਰਿਸ਼ਨਾ ਰੈਡੀ ਨੂੰ ਪੰਜਾਬ ਦੇ ਮਾਝਾ ਖੇਤਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 112 ਲੋਕਾਂ ਦੀ ਮੌਤ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਾਕਾਮੀ ਅਤੇ ਕਾਂਗਰਸ ਸਰਕਾਰ ਵੱਲੋਂ ਸੂਬੇ ਦੀ ਦੁਰਦਸ਼ਾ ਬਾਰੇ ਜਾਣੂ ਕਰਵਾਇਆ ਗਿਆ। ਇਸ ਬੈਠਕ ਵਿਚ ਸੂਬਾ ਭਾਜਪਾ ਵਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਜੇ. ਕ੍ਰਿਸ਼ਨਾ ਰੇਡਡੀ ਨੂੰ ਜ਼ਹਿਰੀਲੀ ਸ਼ਰਾਬ ਦੇ ਮੁੱਦੇ ‘ਤੇ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ।

ਅਸ਼ਵਨੀ ਸ਼ਰਮਾ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਜੇ. ਕ੍ਰਿਸ਼ਨ ਰੈਡੀ ਨੂੰ ਦੱਸਿਆ ਕਿ ਤਾਲਾਬੰਦੀ ਦੌਰਾਨ ਪੰਜਾਬ ਵਿਚ ਬੇਤਹਾਸ਼ਾ ਨਾਜਾਇਜ਼ ਸ਼ਰਾਬ ਵੇਚੀ ਜਾ ਰਹੀ ਸੀ ਅਤੇ ਸ਼ਰਾਬ ਮਾਫੀਆ ਦੇ ਨਾਲ-ਨਾਲ ਕਾਂਗਰਸੀ ਨੇਤਾਵਾਂ ਨੇ ਹਜ਼ਾਰਾਂ ਕਰੋੜ ਦੀ ਕਮਾਈ ਕੀਤੀ ਅਤੇ ਪੰਜਾਬ ਦੇ ਮਾਲ ਵਿਭਾਗ ਨੂੰ 5600 ਕਰੋੜ ਰੁਪਏ ਦਾ ਘਾਟਾ ਸਹਿਣਾ ਪਿਆ। ਸ਼ਰਮਾ ਨੇ ਕਿਹਾ ਕਿ ਇਸ ਸਮੇਂ ਦੌਰਾਨ ਕਾਂਗਰਸ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਖਾਂ ਬੰਦ ਕਰ ਸੁੱਤੇ ਰਹੇ, ਕਿਉਂਕਿ ਸ਼ਰਾਬ ਮਾਫੀਆ ਨੂੰ ਕਾਂਗਰਸ ਸਰਕਾਰ ਦੀ ਸੁਰੱਖਿਆ ਪ੍ਰਾਪਤ ਹੈ। ਜਦੋਂ ਭਾਰਤੀ ਜਨਤਾ ਪਾਰਟੀ ਨੇ ਇਹ ਮੁੱਦਾ ਜਨਤਾ ਦੇ ਸਹਿਯੋਗ ਨਾਲ ਸਰਕਾਰ ਦੇ ਕੰਨਾਂ ਤੱਕ ਪਹੁੰਚਾਇਆ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਜਲਦਬਾਜ਼ੀ ਵਿਚ ਆਪਣੀ ਭਰੋਸੇਯੋਗਤਾ ਨੂੰ ਬਚਾਉਣ ਲਈ ਐਸ.ਆਈ.ਟੀ. ਦਾ ਗਠਨ ਕਰਕੇ ਜਾਂਚ ਸ਼ੁਰੂ ਕਰਵਾ ਦਿਤੀ, ਪਰ ਜਦੋਂ ਇਸ ਵਿਚ ਕਾਂਗਰਸੀ ਨੇਤਾਵਾਂ ਦੇ ਨਾਮ ਸਾਹਮਣੇ ਆਉਣੇ ਸ਼ੁਰੂ ਹੋਏ ਤਾਂ ਐਸ.ਆਈ.ਟੀ. ਜਾਂਚ ਨੂੰ ਠੰਡੇ ਬਸਤੇ ਵਿਚ ਪਾ ਦਿੱਤਾ ਗਿਆ। ਇਸ ਤੋਂ ਬਾਅਦ ਵੀ ਸੂਬੇ ਵਿਚ ਨਾਜਾਇਜ਼ ਸ਼ਰਾਬ ਦੀ ਵਿਕਰੀ ਨਿਰੰਤਰ ਜਾਰੀ ਹੈ। ਸ਼ਰਮਾ ਨੇ ਕਿਹਾ ਕਿ ਪਿਛਲੇ ਦਿਨੀਂ ਤਰਨਤਾਰਨ, ਅੰਮ੍ਰਿਤਸਰ ਅਤੇ ਬਟਾਲਾ ਵਿਖੇ ਗੈਰ ਕਾਨੂੰਨੀ ਸ਼ਰਾਬ ਤਸਕਰਾਂ ਨੇ ਕਾਂਗਰਸੀ ਨੇਤਾਵਾਂ ਅਤੇ ਪੁਲਿਸ ਦੀ ਨੱਕ ਹੇਠ ਜ਼ਹਿਰੀਲੀ ਸ਼ਰਾਬ ਵੇਚ ਕੇ 112 ਲੋਕਾਂ ਦੀ ਹੱਤਿਆ ਕਰ ਦਿੱਤੀ। ਇਸ ਵਾਰ ਵੀ, ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਭਰੋਸੇਯੋਗਤਾ ਨੂੰ ਬਚਾਉਣ ਲਈ ਕੁਝ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਸਿੱਧੇ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਹਿਰੀਲੀ ਸ਼ਰਾਬ ਦੀ ਦੁਖਾਂਤ ਲਈ ਜ਼ਿੰਮੇਵਾਰ ਦੱਸਿਆ, ਤਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਝਾਖੜ ਨੇ ਗੁੱਸੇ ਵਿੱਚ ਆ ਕੇ ਉਹਨਾਂ ਦੀ ਆਵਾਜ਼ ਦਬਾਉਣੀ ਸ਼ੁਰੂ ਕਰ ਦਿੱਤੀ । ਸ਼ਰਮਾ ਨੇ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਬਹੁਤ ਸਾਰੇ ਕਾਂਗਰਸੀ ਨੇਤਾਵਾਂ ਨੇ ਕੈਪਟਨ ਦੀ ਕਾਰਜਸ਼ੈਲੀ ਤੇ ਗਲਤ ਦਸਿਆ ਹੈ, ਇਸ ਤੋਂ ਪਹਿਲਾਂ ਹੀ ਕੈਪਟਨ ਨੂੰ ਕਈ ਵਾਰ ਸਵਾਲ ਕੀਤੇ ਜਾ ਚੁੱਕੇ ਹਨ ।

ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵਫ਼ਦ ਨੇ, ਕੇਂਦਰੀ ਗ੍ਰਹਿ ਰਾਜ ਮੰਤਰੀ ਜੇ. ਕ੍ਰਿਸ਼ਨਾ ਰੈਡੀ ਨੇ ਮੰਗ ਕੀਤੀ ਕਿ ਉਹ ਇਸ ਘਿਨਾਉਣੇ ਘੁਟਾਲੇ ਲਈ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਪੰਜਾਬ ਵਿੱਚ ਅਜਿਹੀ ਕਿਸੇ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਪਹਿਲਾਂ hee ਰੋਕਿਆ ਜਾ ਸਕੇ।

ਕੇਂਦਰੀ ਗ੍ਰਹਿ ਰਾਜ ਮੰਤਰੀ ਜੇ. ਕ੍ਰਿਸ਼ਨਾ ਰੈਡੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਨਗੇ ਅਤੇ ਕੇਂਦਰ ਪੰਜਾਬ ਵਿੱਚ ਹੋ ਰਹੇ ਘਟਨਾਕ੍ਰਮ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਵਿਭਾਗ ਜਲਦੀ ਤੋਂ ਜਲਦੀ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਇਸ ਬਾਰੇ ਰਿਪੋਰਟ ਮੰਗੇਗਾ।

ਇਸ ਬੈਠਕ ਵਿਚ ਰਾਸ਼ਟਰੀ ਭਾਜਪਾ ਸਕੱਤਰ ਤਰੁਣ ਚੁੱਘ, ਕੇਂਦਰੀ ਕੈਬਨਿਟ ਮੰਤਰੀ ਸੋਮ ਪ੍ਰਕਾਸ਼, ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਮਨੋਰੰਜਨ ਕਾਲੀਆ, ਪ੍ਰੋ. ਰਾਜਿੰਦਰ ਭੰਡਾਰੀ, ਮਦਨ ਮੋਹਨ ਮਿੱਤਲ, ਜੀਵਨ ਗੁਪਤਾ, ਡਾ.ਸੁਭਾਸ਼ ਸ਼ਰਮਾ, ਮਲਵਿੰਦਰ ਸਿੰਘ ਕੰਗ, ਤੀਕਸ਼ਨ ਸੂਦ ਆਦਿ ਹਾਜ਼ਰ ਸਨ।

ਰਾਕੇਸ਼ ਗੋਇਲ
ਪ੍ਰਧਾਨ ਭਾਜਪਾ ਆਈਟੀ ਅਤੇ ਸੋਸ਼ਲ ਮੀਡੀਆ ਪੰਜਾਬ