ਅਸ਼ਵਨੀ ਸ਼ਰਮਾ ਨੇ ਰਾਜ ਪੱਧਰੀ ਸੰਗਠਨਾਤਮਕ ਢਾਂਚੇ ਦਾ ਕੀਤਾ ਵਿਸਤਾਰ | ਸੂਬਾ ਬੁਲਾਰੇ, ਟੀ.ਵੀ. ਬਹਿਸ ਪੈਨਲਿਸਟ, ਸਟੇਟ ਸੈੱਲ ਦੇ ਕਨਵੀਨਰ ਅਤੇ ਜ਼ਿਲ੍ਹਾ ਪ੍ਰਧਾਨ ਐਲਾਨੇ।

ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਭਾਰਤੀ ਜਨਤਾ ਪਾਰਟੀ ਨੇ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਸ ਕੜੀ ਵਿੱਚ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾਈ ਬੁਲਾਰੇ, ਟੀ.ਵੀ. ਬਹਿਸ ਲਈ ਪੈਨਲਿਸਟ, ਸਟੇਟ ਸੈੱਲ ਕਨਵੀਨਰ ਅਤੇ ਜ਼ਿਲ੍ਹਾ ਮੁਖੀਆਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਭਾਜਪਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾਈ ਬੁਲਾਰੇ ਵਜੋਂ ਅਮਨਜੋਤ ਕੌਰ ਰਾਮੂਵਾਲੀਆ, ਟੀ.ਵੀ. ਬਹਿਸ ਲਈ ਪੈਨਲਿਸਟ ਦੇ ਔਹਦੇ ‘ਤੇ ਚੇਤਨ ਮੋਹਨ ਜੋਸ਼ੀ, ਸੂਬਾ ਸਾਬਕਾ ਸਰਵਿਸਮੈਨ ਸੈੱਲ ਦੇ ਕਨਵੀਨਰ ਵਜੋਂ ਸੁਭਾਸ਼ ਕੁਮਾਰ ਦਦੇਵਾਲ, ਮਜੀਠਾ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸਤਿੰਦਰ ਸੰਘ ਮਕੋਵਾਲ, ਖੰਨਾ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਰਜਨੀਸ਼ ਬੇਦੀ ਅਤੇ ਪਟਿਆਲਾ ਦੇਹਾਤੀ ਦਖਣੀ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਵਜੋਂ ਪਵਿੰਦਰ ਸਿੰਘ ਸ਼ਿੰਟਾਵਾਲੀਆ ਨੂੰ ਨਿਯੁਕਤ ਕੀਤਾ ਗਿਆ ਹੈI

ਜੀਵਨ ਗੁਪਤਾ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਦੀਆਂ ਇਹ ਨਿਯੁਕਤੀਆਂ ਉਨ੍ਹਾਂ ਦੇ ਪਾਰਟੀ ਪ੍ਰਤੀ ਸਮਰਪਣ, ਲਗਣ ਅਤੇ ਪਾਰਟੀ ਪ੍ਰਤੀ ਕੰਮ ਨੂੰ ਧਿਆਨ ਵਿੱਚ ਰੱਖਦਿਆਂ ਕੀਤੀਆਂ ਗਈਆਂ ਹਨ ਅਤੇ ਇਹ ਸਭ ਪਾਰਟੀ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਜਨਤਾ ਤੱਕ ਪਹੁੰਚਾ ਕੇ ਸੰਗਠਨ ਨੂੰ ਹੋਰ ਮਜਬੂਤ ਕਰਨਗੇ।