ਐਫ.ਸੀ.ਆਰ.ਏ. ਰਜਿਸਟ੍ਰੇਸ਼ਨ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਨੂੰ ਦਾਨ ਦੇਣ ਲਈ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਪ੍ਰਵਾਨਗੀ ਸ਼ਲਾਘਾਯੋਗ : ਅਸ਼ਵਨੀ ਸ਼ਰਮਾ

ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਦਾ ਇਸ ਫੈਸਲੇ ਲਈ ਕੀਤਾ ਧੰਨਵਾਦ ।
ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਦਾ ਇਸ ਫੈਸਲੇ ਲਈ ਕੀਤਾ ਧੰਨਵਾਦ ।


ਚੰਡੀਗੜ੍ਹ: 10 ਸਤੰਬਰ (    )
, ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਦੇਸ਼ੀ ਦਾਨ ਪ੍ਰਾਪਤ ਕਰਨ ਦੀ ਇਜ਼ਾਜ਼ਤ ਦੇਣ ਲਈ ਧੰਨਵਾਦ ਕੀਤਾ I ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਵਿਚ ਬੈਠੇ ਲੋਕ ਹੁਣ ਆਪਣੀ ਆਮਦਨੀ ਵਿਚੋਂ ਕੱਢਿਆ ਹੋਇਆ ਦਸਵੰਧ ਅਤੇ  ਹੋਰ ਦਾਨ ਦੇ ਪੈਸੇ ਸਿੱਧੇ ਰੂਪ ਚ ਐੱਸ.ਸੀ.ਆਰ.ਏ. ਰਜਿਸਟ੍ਰੇਸ਼ਨ ਅਧੀਨ ਗੁਰੂ ਘਰ ਵਿਚ ਭੇਜ ਸਕਣਗੇ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਨੇ ਕੇਂਦਰ ਦੇ ਸਾਹਮਣੇ ਕਈ ਵਾਰ ਇਹ ਮਾਮਲਾ ਚੁੱਕਿਆ ਸੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਪੰਜਾਬ ਐਸੋਸੀਏਸ਼ਨ ਨੇ ਐਫ.ਸੀ.ਆਰ.ਏ. ਰਜਿਸਟ੍ਰੇਸ਼ਨ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਪੂਰਾ ਕਰਦਿਆਂ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਲਈ ਮੁਫਤ ਰਸੋਈ ਚਲਾਉਂਦੀ ਹੈ, ਜਿਥੇ ਲੰਗਰ ਦੀਆਂ ਸੇਵਾਵਾਂ ਚੱਲਦੀਆਂ ਹਨ ਅਤੇ ਨਾਲ ਹੀ ਗਰੀਬਾਂ ਅਤੇ ਲੋੜਵੰਦਾਂ ਦੀ ਸਹਾਇਤਾ ਵੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਨੂੰ ਵਿਦੇਸ਼ੀ ਚੰਦੇ ਕਾਰਨ ਹੁਣ ਮਨੁੱਖਤਾਵਾਦੀ ਕੰਮਾਂ ’ਤੇ ਪੈਸਾ ਖਰਚਣ ਵਿੱਚ ਬਹੁਤ ਮਦਦ ਕਰੇਗੀ।