ਕਾਂਗਰਸ, ‘ਆਪ’ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ, ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਬਹੁਤ ਸਾਰੇ ਦਿੱਗਜ ਨੇਤਾਵਾਂ ਨੇ ਫੜਿਆ ਭਾਜਪਾ ਦਾ ਕਮਲ।

whatsapp-image-2021-09-04-at-13-28-10-1
ਭਾਰਤੀ ਜਨਤਾ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਪੱਖੀ, ਲੋਕ ਪੱਖੀ ਨੀਤੀਆਂ ਦੇ ਚਲਦਿਆਂ ਕਾੰਗ੍ਰੇਸ, ਆਪ ਅਤੇ ਸ਼ਿਰੋਮਣੀ ਅਕਾਲੀ ਦਲ ਸਮੇਤ ਧਾਰਮਿਕ ਅਤੇ ਸਮਾਜਿਕ ਦਲਾਂ ਦੇ ਨੇਤਾ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਗਏ। ਸੂਬਾ ਭਾਜਪਾ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਆਯੋਜਿਤ ਪ੍ਰੋਗਰਾਮ ਦੌਰਾਨ ਇਨ੍ਹਾਂ ਸਾਰੇ ਆਗੂਆਂ ਨੂੰ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਦਿੱਤੀ ਗਈ। ਅਸ਼ਵਨੀ ਸ਼ਰਮਾ ਨੇ ਉਨ੍ਹਾਂ ਸਾਰਿਆਂ ਨੂੰ ਸਿਰੋਪਾ ਦੇ ਕੇ ਅਤੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਅਤੇ ਸੂਬਾ ਭਾਜਪਾ ਦੇ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ, ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ, ਸੰਤੋਖ ਸਿੰਘ ਗੁਮਟਾਲਾ ਆਦਿ ਹਾਜ਼ਰ ਸਨ।

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਭਾਜਪਾ ਦੀ ਲੋਕਪ੍ਰਿਅਤਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਭਾਜਪਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਪਣੇ ਨੇਤਾਵਾਂ ਦੀ ਫੌਜ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਤੋਂ ਬੌਖਲਾਏ ਹੋਏ ਹਨ। ਉਨ੍ਹਾਂ ਕੋਲ ਭਾਜਪਾ ਨੂੰ ਰੋਕਣ ਦਾ ਕੋਈ ਰਾਹ ਜਾਂ ਵਿਕਲਪ ਨਹੀਂ ਹੈ। ਇਸ ਲਈ ਵਿਰੋਧੀ ਧਿਰ ਆਪਣੇ ਵਰਕਰਾਂ ਦੇ ਬਲ ‘ਤੇ ਅਖੌਤੀ ਕਿਸਾਨ ਬਣ ਕੇ ਭਾਜਪਾ ਦਾ ਰਾਹ ਰੋਕਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈI ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਰਾਜ ਵਿੱਚ ਲੋਕਾਂ ਨੂੰ ਸਿਰਫ ਧੋਖੇ ਅਤੇ ਮਾਫੀਆ ਰਾਜ ਹੀ ਮਿਲਿਆ ਹੈ। ਹਰ ਪਾਸੇ ਅਪਰਾਧ ਦਾ ਬੋਲਬਾਲਾ ਹੈ, ਇੱਥੇ ਦਿਨ-ਪ੍ਰਤੀਦਿਨ ਕਤਲ, ਗੋਲੀਬਾਰੀ ਅਤੇ ਲੁੱਟ ਦੀਆਂ ਘਟਨਾਵਾਂ ਵਾਪਰ ਰਹੀਆਂ ਹਨI ਅਜਿਹੇ ਵਿੱਚ ਸੂਬੇ ਦੇ ਲੋਕ ਆਪਣੇ ਆਪ ਨੂੰ ਬੇਸਹਾਰਾ ਅਤੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕਾਂਗਰਸ ਵਿੱਚ ਭ੍ਰਿਸ਼ਟਾਚਾਰ ਉੱਪਰ ਤੋਂ ਹੇਠਾਂ ਤੱਕ ਫੈਲਿਆ ਹੋਇਆ ਹੈ, ਮੁੱਖ ਮੰਤਰੀ ਖੁਦ ਆਪਣੇ ਭ੍ਰਿਸ਼ਟ ਮੰਤਰੀਆਂ ਨੂੰ ਕਲੀਨ ਚਿੱਟ ਦੇ ਕੇ ਜਨਤਾ ਵਿੱਚ ਅਵਿਸ਼ਵਾਸ ਦੀ ਭਾਵਨਾ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਸਿਰਫ ਕੁਰਸੀ ਦੀ ਲੜਾਈ ਹੈ ਅਤੇ ਇਸ ਲੜਾਈ ਵਿੱਚ ਕਾਂਗਰਸ ਨੇ ਸੂਬੇ ਦੇ ਲੋਕਾਂ ਨੂੰ ਬੇਸਹਾਰਾ ਛੱਡ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ, ਸੂਬੇ ਦੇ ਲੋਕਾਂ ਨੂੰ ਸਸਤੀ ਅਤੇ 24 ਘੰਟੇ ਬਿਜਲੀ, ਬੇਰੁਜ਼ਗਾਰੀ ਨੂੰ ਖ਼ਤਮ ਕਰਨ, ਵੱਡੇ ਉਦਯੋਗਿਕ ਘਰਾਣਿਆਂ ਨੂੰ ਪੰਜਾਬ ਵਿੱਚ ਲਿਆਉਣ, ਨਵੇਂ ਉਦਯੋਗ ਸਥਾਪਤ ਕਰਨ, ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਲਈ ਉਪਰਾਲੇ ਅਤੇ ਉਨ੍ਹਾਂ ਨੂੰ ਅੱਜ ਦੇ ਯੁੱਗ ਦੇ ਨਾਲ ਚੱਲਣ ਲਈ ਪ੍ਰੇਰਿਤ ਕਰਨ ਆਦਿ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ|

ਜੀਵਨ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕਾਂਗਰਸ ਦੇ ਬਾਜ਼ੀਗਰ ਭਾਈਚਾਰਾ ਪੰਜਾਬ ਦੇ ਚੇਅਰਮੈਨ ਮੇਵਾ ਰਾਮ (ਪਟਿਆਲਾ), ਗੁਰਜਰ ਮਹਾਂਸਭਾ ਪੰਜਾਬ ਦੇ ਪ੍ਰਧਾਨ ਬਲਰਾਜ ਸਿੰਘ (ਪਟਿਆਲਾ), ਸਮਾਜ ਸੇਵਕ ਜਸਵਿੰਦਰ ਸਿੰਘ (ਪਟਿਆਲਾ), ਕਾਂਗਰਸੀ ਆਗੂ ਅਤੇ ਸਮਾਜਿਕ ਵਰਕਰ ਪਵਨ ਕੁਮਾਰ (ਸੰਗਰੂਰ), ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਰਾਹੁਲ ਕੁਮਾਰ ਬੱਤਰਾ (ਅੰਮ੍ਰਿਤਸਰ), ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਕੈਸ਼ੀਅਰ ਅਤੇ ਸੇਵਾਮੁਕਤ ਸਬ-ਪੋਸਟ ਮਾਸਟਰ ਸ਼ਿਵ ਨਾਥ ਪੁਰੀ (ਅੰਮ੍ਰਿਤਸਰ), ਆਮ ਆਦਮੀ ਪਾਰਟੀ ਦੇ ਬਾਬਾ ਬਕਾਲਾ, ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਹਲਕਾ ਇੰਚਾਰਜ ਕਰਮਜੀਤ ਸਿੰਘ (ਅੰਮ੍ਰਿਤਸਰ), ਸਾਬਕਾ ਫੌਜੀ ਅਤੇ ਸਮਾਜ ਸੇਵਕ ਭਜਨ ਸਿੰਘ (ਅੰਮ੍ਰਿਤਸਰ), ਰੇਲਵੇ ਯੂਨੀਅਨ URMU ਪੋਸਟ ਡੈਲੀਗੇਟ ਮੇਹਨ ਸਿੰਘ (ਅੰਮ੍ਰਿਤਸਰ) ਅਤੇ ਲਾਭ ਸਿੰਘ (ਅੰਮ੍ਰਿਤਸਰ), ਐਸਸੀ ਵਿਭਾਗ ਪੰਜਾਬ ਦੇ ਕਾਂਗਰਸ ਦੇ ਜਨਰਲ ਸਕੱਤਰ ਕੁਲਵਿੰਦਰ ਗੋਲਡੀ (ਤਰਨਤਾਰਨ), ਐਸ.ਸੀ.ਐਸ.ਟੀ. ਸਾਬਕਾ ਪ੍ਰਧਾਨ ਅਤੇ ਵਿਦਿਆਰਥੀ ਸੰਘਰਸ਼ ਮੋਰਚਾ ਪੰਜਾਬ ਦੇ ਸਲਾਹਕਾਰ ਪਰਮਜੀਤ ਮਹਿਮੀ (ਜਲੰਧਰ), ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦਾਸਪੁਰ ਅਤੇ ਸਰਪੰਚ ਗ੍ਰਾਮ ਪੰਚਾਇਤ ਅਨਕੋਤ ਕਲਾਂ ਅਤੇ ਆਲ ਇੰਡੀਆ ਮਜ਼ਹਬੀ ਸਿੱਖ ਫੈਡਰੇਸ਼ਨ ਦੇ ਜਨਰਲ ਸਕੱਤਰ ਅਤੇ ਮੀਰੀ-ਪੀਰੀ ਸੇਵਾ ਸੁਸਾਇਟੀ ਦੇ ਮੈਂਬਰ ਗੁਰਬਚਨ ਸਿੰਘ (ਗੁਰਦਾਸਪੁਰ), ਚੇਅਰਮੈਨ ਐਲ.ਆਈ.ਸੀ. ਕਲੱਬ ਬਟਾਲਾ ਅਤੇ ਸਰਪੰਚ, ਗ੍ਰਾਮ ਪੰਚਾਇਤ ਅਤੇ ਸਕੱਤਰ ਆਲ ਇੰਡੀਆ ਮਜਹਬੀ ਸਿੱਖ ਫੈਡਰੇਸ਼ਨ ਅਤੇ ਮੀਰੀ-ਪੀਰੀ ਸੇਵਾ ਸੁਸਾਇਟੀ ਸ਼੍ਰੀਹਰਗੋਬਿੰਦਪੁਰ ਦੇ ਮੈਂਬਰ ਮੇਜਰ ਸਿੰਘ (ਗੁਰਦਾਸਪੁਰ) ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ।

 ਅਸ਼ਵਨੀ ਸ਼ਰਮਾ ਅਤੇ ਜੀਵਨ ਗੁਪਤਾ ਨੇ ਇਹਨਾਂ ਸਾਰੀਆਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਨ-ਸਨਮਾਨ ਅਤੇ ਸਤਿਕਾਰ ਦਿੱਤਾ ਜਾਵੇਗਾ। ਇਹ ਸਭ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਤੋਂ ਆਪਣੇ-ਆਪਣੇ ਖੇਤਰ ਦੇ ਲੋਕਾਂ ਨੂੰ ਜਾਗਰੂਕ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ। ਦੂਜੇ ਪਾਸੇ, ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਉਪਰ ਸੰਗਠਨ ਵੱਲੋਂ ਦਿੱਤੇ ਗਏ ਭਰੋਸੇ ‘ਤੇ ਪੂਰਾ ਉਤਰਨ ਦਾ ਭਰੋਸਾ ਦਿੱਤਾ ਅਤੇ ਕੇਂਦਰ ਸਰਕਾਰ ਅਤੇ ਪਾਰਟੀ ਵਿਚਾਰਧਾਰਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪੁਹੁੰਚਾ ਕੇ ਸੰਗਠਨ ਨੂੰ ਹੋਰ ਮਜਬੂਤ ਕਰਨ ਦਾ ਵੀ ਭਰੋਸਾ ਦਿੱਤਾ।