ਕਾਂਗਰਸ ਸਰਕਾਰ ਡਰਾ-ਧਮਕਾ ਰਹੀ ਹੈ ਅਤੇ ਲੋਕਤੰਤਰੀ ਚੋਣਾਂ ਦੀ ਹਤਿਆ ਕਰ ਰਹੀ ਹੈ : ਅਸ਼ਵਨੀ ਸ਼ਰਮਾ

whatsapp-image-2021-02-10-at-18-49-44
ਕਾਂਗਰਸ ਸਰਕਾਰ ਨੇ ਡੀਜੀਪੀ ਸ੍ਰੀ ਦਿਨਕਰ ਗੁਪਤਾ ਨਾਲ ਮਿਲ ਕੇ, ਨਿਗਮ ਚੋਣਾਂ ਦੀ ਸਾਰੀ ਚੋਣ ਪ੍ਰਕਿਰਿਆ ਨੂੰ ਪੁਲਿਸ ਦੇ ਜ਼ੋਰ ‘ਤੇ’ ਤਰਸਯੋਗ ‘ਕਰ ਦਿੱਤਾ ਹੈ। ਇਹ ਕਹਿਣਾ ਹੈ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਉਹ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ ਦੀ ਮਸ਼ੀਨਰੀ, ਖ਼ਾਸਕਰ ਪੁਲਿਸ ਨੂੰ, ਕੈਪਟਨ ਅਮਰਿੰਦਰ ਸਿੰਘ ਨੇ ਨਿਕੱਮੀ ਫੋਰਸ ਵਿੱਚ ਤਬਦੀਲ ਕਰ ਦਿੱਤਾ ਹੈ ਅਤੇ ਸੂਬੇ ਨੂੰ “ਤਸ਼ੱਦਦ ਅਤੇ ਲੁੱਟ” ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਭਾਜਪਾ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਤੋਂ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ ਅਤੇ ਉਹਨਾਂ ‘ਤੇ ਸੱਤਾਧਾਰੀ ਕਾਂਗਰਸ ਪਾਰਟੀ ਦੇ ਗੁੰਡਿਆਂ ਵਲੋਂ ਜਾਨਲੇਵਾ ਹਮਲੇ ਕੀਤੇ ਜਾ ਰਹੇ ਹਨ। ਇਹ ਕਿਸਾਨ ਨਹੀਂ ਬਲਕਿ ਕਾਂਗਰਸ ਦੇ ਗੁੰਡੇ ਹਨ ਜੋ ਭਾਜਪਾ ਦੀਆਂ ਮੀਟਿੰਗਾਂ ਵਿਚ ਹੰਗਾਮਾ ਪੈਦਾ ਕਰ ਰਹੇ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਡੀਜੀਪੀ ਇੱਕ “ਰੀੜ੍ਹ ਰਹਿਤ” ਅਧਿਕਾਰੀ ਹੈ ਜੋ ਨਿਆਂ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣਾ ਫਰਜ਼ ਭੁੱਲ ਗਏ ਹਨ। ਮੈਨੂੰ ਇਹ ਕਹਿੰਦਿਆਂ ਅਫ਼ਸੋਸ ਹੋ ਰਿਹਾ ਹੈ ਕਿ ਮੈਂ ਦੇਖਿਆ ਹੈ ਕਿ ਸੀਨੀਅਰ ਪੱਧਰ ਦੇ ਪੁਲਿਸ ਅਧਿਕਾਰੀ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨI ਮੈਨੂੰ ਪ੍ਰਚਾਰ ਕਰਨ ‘ਤੋਂ ਰੋਕਿਆ ਜਾ ਰਿਹਾ ਹੈ ਅਤੇ ਮੀਟਿੰਗਾਂ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈI ਉਹਨਾਂ ਕਿਹਾ ਕਿ ਮੈਨੂੰ ਉਥੇ ਸੁੱਰਖਿਆ ਦੀ ਜਰੂਰਤ ਨਹੀਂ ਹੈ ਅਤੇ ਕਿਸੇ ਵੀ ਖਤਰੇ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਭਾਜਪਾ ਨੇ ਐਮਰਜੈਂਸੀ, ਬਗਾਵਤ ਦੇ ਸਮੇਂ ਦੌਰਾਨ ਸ਼ਾਂਤੀ ਬਣਾਈ ਰੱਖੀ ਹੈ ਅਤੇ ਲੋਕਤੰਤਰੀ ਕਦਰਾਂ ਕੀਮਤਾਂ ਦਾ ਸਨਮਾਨ ਕੀਤਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸ਼ਾਂਤੀ, ਸਦਭਾਵਨਾ ਅਤੇ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰ ਪੰਜ ਦਰਿਆਵਾਂ ਦੀ ਇਸ ਧਰਤੀ ਵਿਚ ਸਾਡੀ ਪਾਰਟੀ ਲਈ ਸਰਬੋਤਮ ਹਨ। ਕਾਂਗਰਸ ਨੂੰ ਕਿਸੇ ਵੀ “ਗਲਤ ਕੰਮ” ਵਿਚ ਸ਼ਾਮਲ ਨਹੀਂ ਹੋਣਾ ਚਾਹੀਦਾ। “ਅਸੀਂ ਪੰਜਾਬ ਵਿੱਚ ਸ਼ਾਂਤੀ, ਖੁਸ਼ਹਾਲੀ ਲਈ ਵਚਨਬੱਧ ਹਾਂ। ਅਸੀਂ ਹਾਲ ਦੇ ਦਿਨਾਂ ਵਿੱਚ ਰਾਜ ਚੋਣ ਕਮਿਸ਼ਨ ਅਤੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਾਂਗਰਸ ਦੇ ਗੁੰਡੇ ਸਾਡੇ ਉਮੀਦਵਾਰਾਂ ਅਤੇ ਵਰਕਰਾਂ ਨੂੰ ਧਮਕੀਆਂ ਦੇ ਰਹੇ ਹਨ ਅਤੇ ਤੰਗ ਪ੍ਰੇਸ਼ਾਨ ਕਰ ਰਹੇ ਹਨ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਕਾਂਗਰਸ ਇਸ ਸਿਸਟਮ ਨੂੰ ਅਗਵਾ ਕਰ ਰਹੀ ਹੈI

ਸ਼ਰਮਾ ਨੇ ਕਿਹਾ ਕਿ ਇਹ ਪਾਰਦਰਸ਼ੀ ਚੋਣਾਂ ਨਹੀਂ ਹਨ। ਜੇ ਸਾਡੇ ਪਾਰਟੀ ਦੇ ਸੀਨੀਅਰ ਨੇਤਾਵਾਂ ਅਤੇ ਸੂਬਾ ਪ੍ਰਧਾਨ ਨੂੰ ਚੋਣ ਪ੍ਰਚਾਰ ਦੀ ਇਜਾਜ਼ਤ ਨਹੀਂ ਹੈ, ਤਾਂ ਕੋਈ ਵੀ ਪਾਰਟੀ ਵਰਕਰਾਂ ਅਤੇ ਉਮੀਦਵਾਰਾਂ ਦੀ ਸਥਿਤੀ ਦਾ ਅੰਦਾਜਾ ਲਗਾ ਸਕਦਾ ਹੈI ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸੂਬੇ ਦੇ ਲੋਕ ਜਾਣਦੇ ਹਨ ਕਿ ਭਾਜਪਾ ਕੀ ਚਾਹੁੰਦੀ ਹੈ ਅਤੇ ਸਾਡਾ ਸਮਰਥਨ ਕਰੇਗੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਮ ਦੀ ਦੁਰਵਰਤੋਂ ਕਰ ਰਹੀ ਹੈ, ਕਿਸਾਨ ਕਦੇ ਵੀ ਕਿਸੇ ਨੂੰ ਨੁਕਸਾਨ ਨਹੀਂ ਪਾਹੁੰਚਾ ਸਕਦੇ।