ਕਾਂਗਰਸ ਸਰਕਾਰ ਦੀ ਸ਼ਹਿ ‘ਤੇ ਹੋ ਰਹੀ ਗੁੰਡਾਗਰਦੀ ਰੋਕਣ ਅਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਭਾਜਪਾ ਨੇ ਗਵਰਨਰ ਨੂੰ ਦਿੱਤਾ ਮੰਗਪਤਰ | ਪੰਜਾਬ ਦੀ ਕਾਂਗਰਸ ਸਰਕਾਰ ਨੂੰ ਘੋਟਾਲਿਆਂ ਦੀ ਸਰਕਾਰ ਕਹਿਣਾ ਗਲਤ ਨਹੀਂ ਹੋਵੇਗਾ : ਅਸ਼ਵਨੀ ਸ਼ਰਮਾ

whatsapp-image-2020-10-06-at-16-01-42

ਕਾਂਗਰਸ ਸਰਕਾਰ ਦੀ ਸਹਿ ‘ਤੇ ਕਾਂਗਰਸ ਦੇ ਛੋਟੇ-ਮੋਟੇ ਨੇਤਾਵਾਂ ਅਤੇ  ਗੁੰਡਿਆਂ ਵਲੋਂ ਕੀਤੀ ਜਾ ਰਹੀ ਗੁੰਡਾਗਰਦੀ ਨੂੰ ਰੋਕਣ ਅਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੀ ਸੀਬੀਆਈ ਜਾਂਚ ਡੀ ਮੰਗ ਨੂੰ ਲੈ ਕੇ ਪੰਜਾਬ ਭਾਜਪਾ ਦਾ ਇੱਕ ਵਫਦ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ  ਸ਼ਰਮਾ ਦੀ ਅਗੁਵਾਈ ਹੇਠ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬੱਦਨੌਰ ਨੂੰ ਮਿਲਿਆ ਅਤੇ ਉਹਨਾ ਨੂੰ ਆਪਣਾ ਮੰਗ ਪੱਤਰ ਦਿੱਤਾ I ਇਸ ਵਫਦ ‘ਚ ਕੇਂਦਰੀ ਕੈਬਨਿਟ ਮੰਤਰੀ ਸੋਮ ਪ੍ਰਕਾਸ਼ ਅਤੇ ਸੰਗਠਨ ਮਹਾਂਮੰਤਰੀ ਦਿਨੇਸ਼ ਕੁਮਾਰ ਵੀ ਹਜਾਰ ਸਨ I

            ਅਸ਼੍ਵਨੀ ਸ਼ਰਮਾ ਨੇ ਇਸ ਮੌਕੇ ਮੀਡਿਆ ਨਾਲ ਗਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ ਤੇ ਕਾਂਗਰਸ ਪਾਰਟੀ ਦੇ ਕਾਰਜਕਰਤਾਵਾਂ ਵੱਲੋਂ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਪਿਛਲੇ ਦਿਨਾਂ ਵਿੱਚ ਅਮ੍ਰਿਤਸਰ ਅਤੇ ਲੁਧਿਆਣੇ ਦੇ ਭਾਜਪਾ ਦਫਤਰਾਂ ਉੱਤੇ ਯੂਥ ਕਾਂਗਰਸ ਦੇ ਗੁੰਡਿਆਂ ਵੱਲੋਂ ਹਮਲਾ ਕੀਤਾ ਗਿਆ। ਦੋਨਾਂ ਦਫਤਰਾਂ ਵਿੱਚ ਪੁਤਲਾ ਜਲਾਉਣ ਦੇ ਨਾਂ ਤੇ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਦੁੱਖ ਦੀ ਗੱਲ ਇਹ ਹੈ ਕਿ ਪੁਲਿਸ ਪ੍ਰਸ਼ਾਸ਼ਨ ਮੂਕ ਦਰਸ਼ਕ ਬਣਿਆ ਰਿਹਾ। ਅਮ੍ਰਿਤਸਰ ਵਿੱਚ ਇਨ੍ਹਾਂ ਘਟਨਾਵਾਂ ਦੀ ਲੜ੍ਹੀ ਵਿੱਚ ਹੀ ਭਾਜਪਾ ਕਾਰਜਕਰਤਾਵਾਂ ਤੇ ਹਮਲਾ ਵੀ ਹੋਇਆ, ਪ੍ਰੰਤੂ ਪੁਲਿਸ ਨੇ ਭਾਜਪਾ ਕਾਰਜਕਰਤਾਵਾਂ ਤੇ ਹੀ  ਧਾਰਾ 308 ਦੇ ਤਹਿਤ ਝੂਠਾ ਪਰਚਾ ਦਰਜ ਕੀਤਾ।

                ਅਸ਼੍ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਵੱਖ-2 ਸਥਾਨਾਂ ਤੇ ਕਾਂਗਰਸ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਸ਼ਹਿ ਤੇ ਭਾਜਪਾ ਵਰਕਰਾਂ ਨੂੰ ਧਮਕਾਉਣਾ ਅਤੇ  ਭਾਜਪਾ ਦੇ ਝੰਡੇ ਜਬਰਦਸਤੀ ਉਤਾਰਨ ਵਰਗੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਘਟਨਾਵਾਂ ਸਦਕਾ ਪੰਜਾਬ ਦੀ ਅਮਨ ਸ਼ਾਤੀ ਨੂੰ ਗੰਭੀਰ ਖਤਰਾ ਪੈਦਾ ਹੋ ਗਿਆ ਹੈ। ਇੰਜ ਜਾਪਦਾ ਹੈ ਜਿਵੇਂ ਕਾਂਗਰਸ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ। ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਮਾਹੌਲ ਖਰਾਬ ਹੋਣ ਦੀ ਗੱਲ ਕਰ ਚੁਕੇ ਹਨ। ਇਸ ਲਈ ਭਾਜਪਾ ਪੰਜਾਬ ਆਪ ਤੋਂ ਇਹ ਮੰਗ ਕਰਦੀ ਹੈ ਕਿ ਆਪ ਹਾਲਾਤਾਂ ਦੀ ਗੰਭੀਰਤਾ ਨੂੰ ਸਮਝਦੇ ਹੋਏ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਤੁਰੰਤ ਨਿਰਦੇਸ਼ ਜਾਰੀ ਕਰੋ ਕਿ ਉਪਰੋਕਤ ਹਮਲਿਆਂ ਦੇ ਦੋਸ਼ੀਆਂ ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਇਸਦੇ ਨਾਲ ਹੀ ਅਜਿਹੀਆਂ  ਘਟਨਾਵਾਂ ਦੁਬਾਰਾ ਨਾ ਵਾਪਰਣ, ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ।

               ਅਸ਼੍ਵਨੀ ਸ਼ਰਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਡੁੱਬੀ ਅਮਰਿੰਦਰ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੋਸਟ ਮੈਟ੍ਰਿਕ ਸਕੌਲਰਸ਼ਿਪ ਵਿਚ  63.91 ਕਰੋੜ ਰੁਪਏ ਦਾ ਘੁਟਾਲਾ ਕੀਤਾ ਗਿਆ ਹੈ  ਇਸ ਕੇਸ ਵਿੱਚ ਭਾਜਪਾ ਵੱਲੋਂ ਧਰਮਸੋਤ ਨੂੰ ਬਰਖਾਸਤ ਕਰਨ ਦੀ  ਲਗਾਤਾਰ ਮੰਗ ਕੀਤੀ ਜਾ ਰਹੀ  ਹੈ। ਪਰ ਸਰਕਾਰ ਵੱਲੋਂ ਉਸਨੂੰ ਆਪਣੀ ਜਾਂਚ ਵਿਚ ਕਲੀਨ ਚਿੱਟ ਦੇ ਦਿੱਤੀ ਹੈ। ਬੇਸ਼ਰਮੀ ਦੀ ਹੱਦ ਇਹ ਹੈ ਕਿ ਇਸ ਘੋਟਾਲੇ ਦਾ ਪਰਦਾਫਾਸ਼ ਕਰਣ ਵਾਲੇ ਅਫਸਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ | ਇਸ ਤੋਂ ਇਹ ਸਪਸ਼ਟ ਹੈ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਇਹਨਾਂ ਘੋਟਾਲੇਬਾਜਾਂ ਨਾਲ ਮਿਲੇ ਹੋਏ ਹਨ ਅਤੇ ਇਹ ਸਾਰੇ ਧੋਖਾਧੜੀ ਅਤੇ ਘੁਟਾਲੇ ਉਹਨਾਂ ਦੀ ਸ਼ਹਿ ਤੇ ਕੀਤੇ ਜਾ ਰਹੇ ਹਨ। ਇਸ ਲਈ ਪੰਜਾਬ ਭਾਜਪਾ ਤੁਹਾਡੇ ਕੋਲੋ ਮੰਗ ਕਰਦੀ ਹੈ ਕਿ ਇਸ ਘੋਟਾਲੇ ਦੀ ਤੁਰੰਤ ਸੀ.ਬੀ.ਆਈ ਜਾਂਚ ਕਰਵਾਈ  ਜਾਵੇ। ਇਸ ਮੌਕੇ ਸੂਬੇ ਦੇ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ ਅਤੇ ਮਲਵਿੰਦਰ ਸਿੰਘ ਕੰਗ ਵੀ ਮੌਜੂਦ ਸਨ।