ਕੇਂਦਰ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫੇ ਦੇ ਨਿਯਮਾਂ ਵਿਚ ਕੀਤੀ ਤਬਦੀਲੀ ਦਾ ਅਸ਼ਵਨੀ ਸ਼ਰਮਾ ਨੇ ਕੀਤਾ ਸਵਾਗਤ।

ashwani-sharma-2
ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ  ਕੇਂਦਰੀ ਸਕਾਲਰਸ਼ਿਪ ਵਜੀਫੇ ਦੇ ਨਿਯਮਾਂ ਨੂੰ ਬਦਲਣ ਅਤੇ ਇਸਨੂੰ ਵਿਦਿਆਰਥੀਆਂ ਨੂੰ ਸਿੱਧਾ ਉਨ੍ਹਾਂ ਦੇ ਖਾਤਿਆਂ ਵਿੱਚ ਭੇਜਣ ਦੇ ਕੇਂਦਰ ਦੀ ਮੋਦੀ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵੱਲੋਂ ਭੇਜੇ ਗਈ 63.91 ਕਰੋੜ ਰੁਪਏ ਦੀ ਰਕਮ ਡਕਾਰ ਲਈ ਗਈ ਸੀ। ਇਸ ਕੇਸ ਵਿੱਚ, ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਜਦੋਂ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਆਪਣੇ ਵਜੀਫੇ ਦੇ ਪੈਸੇ ਲਈ ਹੱਥ ਮਲਦੇ ਰਹੀ ਗਏI
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰੀ ਮੰਤਰੀ ਥਵਰ ਚੰਦ ਗਹਿਲੋਤ ਵੱਲੋਂ ਅਗਲੇ 5 ਸਾਲਾਂ ਵਿੱਚ, ਕੇਂਦਰ ਦੀ ਮੋਦੀ ਸਰਕਾਰ 59 ਹਜ਼ਾਰ ਕਰੋੜ ਰੁਪਏ ਦੀ ਵਜ਼ੀਫੇ ਦੀ ਰਕਮ ਚਾਰ ਕਰੋੜ ਤੋਂ ਵੱਧ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕਰੇਗੀ। ਪਹਿਲਾਂ ਕੇਂਦਰ ਰਾਜਾਂ ਨੂੰ ਪੈਸੇ ਦਿੰਦਾ ਸੀ, ਰਾਜ ਇਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਦਾ ਸੀ, ਜੋ ਵਿਦਿਆਰਥੀਆਂ ਤੱਕ ਪਹੁੰਚਣ ਲਈ ਕਾਫ਼ੀ ਸਮਾਂ ਲਗੱਦਾ ਸੀ। ਇਹ ਯੋਜਨਾ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ 11 ਵੀਂ ਕਲਾਸ ਤੋਂ ਸ਼ੁਰੂ ਹੋਣ ਵਾਲੇ ਮੈਟ੍ਰਿਕ ਤੋਂ ਬਾਅਦ ਕਿਸੇ ਵੀ ਕੋਰਸ ਨੂੰ ਜਾਰੀ ਰੱਖਣ ਵਿਚ ਸਹਾਇਤਾ ਕਰੇਗੀ। ਇਸ ਯੋਜਨਾ ਵਿੱਚ, ਸਰਕਾਰ ਸਿੱਖਿਆ ਦਾ ਖਰਚਾ ਚੁੱਕੇਗੀ। ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਯਤਨਾਂ ਰਾਹੀਂ ਹੋਰ ਵਾਧਾ ਕਰਨ ਲਈ ਵਚਨਬੱਧ ਹੈ ਤਾਂ ਜੋ ਅਨੁਸੂਚਿਤ ਜਾਤੀਆਂ ਦੀ ਜੀ.ਈ.ਆਰ. (ਉੱਚ ਸਿੱਖਿਆ) 5 ਸਾਲਾਂ ਦੇ ਅੰਦਰ-ਅੰਦਰ ਰਾਸ਼ਟਰੀ ਪੱਧਰ ‘ਤੇ ਪਹੁੰਚ ਸੱਕਣ।