ਜ਼ਹਿਰੀਲੇ ਸ਼ਰਾਬ ਕਾਂਡ ਦੀ ਸੀ.ਬੀ.ਆਈ. ਜਾਂਚ ਲਈ ਕੈਪਟਨ ਨੂੰ ਮੰਗ ਪੱਤਰ ਦੇਣ ਜਾ ਰਹੇ ਭਾਜਪਾ ਨੇਤਾਵਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ। ਨਸ਼ਾ ਮੁਕਤ ਪੰਜਾਬ ਬਣਾਉਣ ਲਈ ਕਾਂਗਰਸ ਸਰਕਾਰ ਖਿਲਾਫ ਭਾਜਪਾ ਦਾ ਸੰਘਰਸ਼ ਨਹੀਂ ਰੁਕੇਗਾ : ਸ਼ਰਮਾ

ਨਸ਼ਾ ਮੁਕਤ ਪੰਜਾਬ ਬਣਾਉਣ ਲਈ ਕਾਂਗਰਸ ਸਰਕਾਰ ਖਿਲਾਫ ਭਾਜਪਾ ਦਾ ਸੰਘਰਸ਼ ਨਹੀਂ ਰੁਕੇਗਾ : ਸ਼ਰਮਾ
ਨਸ਼ਾ ਮੁਕਤ ਪੰਜਾਬ ਬਣਾਉਣ ਲਈ ਕਾਂਗਰਸ ਸਰਕਾਰ ਖਿਲਾਫ ਭਾਜਪਾ ਦਾ ਸੰਘਰਸ਼ ਨਹੀਂ ਰੁਕੇਗਾ : ਸ਼ਰਮਾ

ਚੰਡੀਗੜ੍ਹ: 21 ਅਗਸਤ ( ), ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਦੀ ਭਾਜਪਾ ਲੀਡਰਸ਼ਿਪ ਵੱਲੋਂ ਸੂਬੇ ਵਿੱਚ ਜ਼ਹਿਰੀਲੇ ਸ਼ਰਾਬ ਕਾਂਡ ਦੀ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਭਾਜਪਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਉ ਕਰਨ ਜਾਂਦੇ ਹੋਏ ਭਾਜਪਾ ਆਗੂਆਂ ਨੂੰ ਪੁਲਿਸ ਨੇ ਜਬਰਨ ਰੋਕ ਦਿੱਤਾ I ਪੁਲਿਸ ਨੇ ਹਾਲਾਤ ਬੇਕਾਬੂ ਹੁੰਦੀਆਂ ਵੇਖ ਭਾਜਪਾ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਸੈਕਟਰ -34 ਦੇ ਥਾਣੇ ਲੈ ਗਈ ।

ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਮਾਫੀਆ ਕਾਂਗਰਸ ਸਰਕਾਰ ਦੀ ਸੁਰੱਖਿਆ ਹੇਠ ਕੰਮ ਕਰ ਰਿਹਾ ਹੈ I ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਆਬਕਾਰੀ ਅਤੇ ਗ੍ਰਹਿ ਵਿਭਾਗ ਦੋਵੇਂ ਹਨ। ਸ਼ਰਮਾ ਨੇ ਕਿਹਾ ਕਿ ਕੈਪਟਨ ਵੱਲੋਂ ਸੱਦੀ ਗਈ ਆਲ ਪਾਰਟੀ ਮੀਟਿੰਗ ਵਿੱਚ ਵੀ ਸੂਬਾ ਭਾਜਪਾ ਵੱਲੋਂ ਨਸ਼ਿਆਂ ਦਾ ਮੁੱਦਾ ਚੁੱਕਿਆ ਗਿਆ ਸੀ, ਪਰ ਕੈਪਟਨ ਨੇ ਇਸ ਨੂੰ ਨਜ਼ਰ-ਅੰਦਾਜ਼ ਕਰ ਦਿੱਤਾ। ਇਸ ਦੇ ਨਤੀਜੇ ਵਜੋਂ, ਤਾਲਾਬੰਦੀ ਦੌਰਾਨ ਸ਼ਰਾਬ ਮਾਫੀਆ ਵੱਲੋਂ ਸਰਕਾਰ ਅਤੇ ਪੁਲਿਸ ਦੀ ਨੱਕ ਹੇਠ ਗੈਰਕਾਨੂੰਨੀ ਅਤੇ ਨਕਲੀ ਸ਼ਰਾਬ ਦਾ ਜਮ ਕੇ ਕਾਰੋਬਾਰ ਕੀਤਾ ਗਿਆ। ਸ਼ਰਮਾ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਕੈਪਟਨ ਦੇ ਕੰਮ ਕਰਨ ‘ਤੇ ਵੀ ਕਈ ਵਾਰ ਸਵਾਲ ਖੜੇ ਕੀਤੇ ਹਨ। ਬਦਕਿਸਮਤੀ ਨਾਲ, ਕੈਪਟਨ ਸਰਕਾਰ ਨੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਤੀਜਾ ਇਹ ਹੋਇਆ ਕਿ ਪਿਛਲੇ ਲਗਭਗ ਮਹੀਨੇ ਵਿਚ ਜ਼ਹਿਰੀਲੀ ਸ਼ਰਾਬ ਨਾਲ 128 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਇਹ ਅਜੇ ਵੀ ਜਾਰੀ ਹੈI ਪਿਛਲੇ ਦੋ ਦਿਨਾਂ ਵਿੱਚ ਤਰਨਤਾਰਨ ਦੇ ਪਿੰਡ ਪੰਡੋਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਸਪੱਸ਼ਟ ਹੈ ਕਿ ਕੈਪਟਨ ਅਤੇ ਪੁਲਿਸ ਦੋਵੇਂ ਹੀ ਨਸ਼ਿਆਂ ਨੂੰ ਸੂਬੇ ਵਿਚ ਅਸਫਲ ਸਾਬਤ ਹੋ ਰਹੇ ਹਨ। ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਰੁੱਧ ਭਾਰਤੀ ਜਨਤਾ ਪਾਰਟੀ ਦੀ ਆਵਾਜ਼ ਨੂੰ ਦਬਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਇਸ ਵਿਚ ਸਫਲ ਨਹੀਂ ਹੋ ਸਕਦੇ।

ਅਸ਼ਵਨੀ ਸ਼ਰਮਾ ਨੇ ਸਵਾਲ ਕੀਤਾ ਕਿ ਆਖਿਰਕਾਰ, ਕੈਪਟਨ ਅਮਰਿੰਦਰ ਸਿੰਘ ਸ਼ਰਾਬ ਕਾਂਡ ਦੀ ਸੀ.ਬੀ.ਆਈ. ਜਾਂਚ ਕਰਵਾਉਣ ਤੋਂ ਕਿਉਂ ਡਰਦੇ ਹਨ? ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਾਂਗਰਸ ‘ਤੇ ਭਰੋਸਾ ਨਹੀਂ ਕਰਦੇ। ਸ਼ਰਮਾ ਨੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਸਾਰੀਆਂ ਮੌਤਾਂ ਲਈ ਕੈਪਟਨ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਨੈਤਿਕ ਅਧਾਰ ’ਤੇ ਉਸ ਤੋਂ ਅਸਤੀਫ਼ੇ ਦੀ ਮੰਗ ਕੀਤੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਹਜ਼ਾਰਾਂ ਭਾਜਪਾ ਵਰਕਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਸਿਰਫ 125 ਲੋਕਾਂ ਦੀ ਮੌਤ ਦੇ ਸਬੰਧ ਵਿੱਚ ਨਹੀਂ ਹਨ, ਬਲਕਿ ਇਹ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਵੀ ਹਨ। ਸ਼ਰਮਾ ਨੇ ਕਿਹਾ ਕਿ ਭਾਜਪਾ ਪਹਿਲੇ ਦਿਨ ਤੋਂ ਹੀ ਇਸ ਮੁੱਦੇ ‘ਤੇ ਪ੍ਰਦਰਸ਼ਨ ਕਰ ਰਹੀ ਹੈ ਅਤੇ ਇਹ ਪ੍ਰਦਰਸ਼ਨ ਨਿਰੰਤਰ ਜਾਰੀ ਰਹਿਣਗੇ ਅਤੇ ਕਾਂਗਰਸ ਦੇ ਵਿਰੋਧ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲਿਆ ਹੈ।

ਇਸ ਮੌਕੇ ਰਾਸ਼ਟਰੀ ਭਾਜਪਾ ਸਕੱਤਰ ਤਰੁਣ ਚੁੱਘ, ਸਾਬਕਾ ਕੈਬਿਨੇਟ ਮੰਤਰੀ ਵਿਜੈ ਸਾਂਪਲਾ, ਸੂਬਾ ਸੰਗਠਨ ਮੰਤਰੀ ਦਿਨੇਸ਼ ਕੁਮਾਰ, ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਮਲਵਿੰਦਰ ਸਿੰਘ, ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਡਾ: ਬਲਦੇਵ ਰਾਜ ਚਾਵਲਾ, ਮਨੋਰੰਜਨ ਕਾਲੀਆ, ਮਾਸਟਰ ਮੋਹਨ ਲਾਲ, ਅਨਿਲ ਜੋਸ਼ੀ, ਅਰੁਣੇਸ਼ ਸ਼ਾਕਰ, ਸੁਰਜੀਤ ਜੀਆਣੀ, ਤੀਕਸ਼ਨ ਸੂਦ, ਰਾਜਿੰਦਰ ਮੋਹਨ ਸਿੰਘ ਛੀਨਾ, ਕੇ.ਡੀ. ਭੰਡਾਰੀ, ਵਿਧਾਇਕ ਅਰੁਣ ਨਾਰੰਗ, ਦਿਨੇਸ਼ ਬੱਬੂ, ਸੀਮਾ ਦੇਵੀ, ਸੁਖਪਾਲ ਸਿੰਘ ਨੰਨੂ, ਜੰਗੀ ਲਾਲ ਮਹਾਜਨ, ਸੁਖਜੀਤ ਕੌਰ ਸ਼ਾਹੀ, ਪਰਮਿੰਦਰ ਸ਼ਰਮਾ, ਪ੍ਰਵੀਨ ਬਾਂਸਲ, ਨਰਿੰਦਰ ਪਰਮਾਰ, ਸ੍ਰੀਮਤੀ ਉਮੇਸ਼ ਸ਼ਾਕਰ, ਰਾਕੇਸ਼ ਗਿੱਲ, ਅਨਿਲ ਸੱਚਰ, ਅਰਵਿੰਦ ਮਿੱਤਲ, ਰੀਨਾ ਜੇਤਲੀ, ਸ੍ਰੀਮਤੀ ਸੁਨੀਤਾ ਗਰਗ, ਰਾਹੁਲ ਮਹੇਸ਼ਵਰੀ, ਸ਼ਿਵਰਾਜ ਚੌਧਰੀ, ਗੁਰਦੇਵ ਸ਼ਰਮਾ (ਦੇਬੀ), ਰਵਿੰਦਰ ਅਰੋੜਾ, ਮੇਜਰ ਰਵਿੰਦਰ ਸਿੰਘ ਸ਼ੇਰਗਿੱਲ,ਰਾਕੇਸ਼ ਗੋਇਲ ਪ੍ਰਧਾਨ ਭਾਜਪਾ ਆਈਟੀ ਅਤੇ ਸੋਸ਼ਲ ਮੀਡੀਆ ਵਿਭਾਗ ਪੰਜਾਬ, ਭਾਈ ਪਰਮਜੀਤ ਸਿੰਘ , ਜਨਾਰਦਨ ਸ਼ਰਮਾ, ਅਜੇ ਅਰੋੜਾ ਆਦਿ ਹਾਜ਼ਰ ਸਨ |