ਪਾਕਿਸਤਾਨ ‘ਚ ਸੁਰਖਿਅਤ ਹੈਂ ਹਨ ਸਿੱਖ, ਜਬਰੀ ਪਾਕਿ ਛੱਡਣ ਲਈ ਕੀਤਾ ਜਾ ਰਿਹਾ ਮਜਬੂਰ : ਲਾਲਪੁਰਾ

iqbal-singh-lalpura-natinoal-spokesman-bjpਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਨੇ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਗਵਾਨ ਭਾਈ ਸਿੰਘ ਦੇ ਪਰਿਵਾਰ ਵੱਲੋਂ ਪਾਕਿਸਤਾਨ ਛੱਡਣ ਲਈ ਪਾਸਪੋਰਟ ਜਾਰੀ ਨਾ ਕਰਨ ‘ਤੇ ਸਖਤ ਇਤਰਾਜ਼ ਜਤਾਇਆ ਕਿਹਾ ਕਿ ਸਿੱਖ ਭਾਈਚਾਰੇ ਦੇ ਲੋਕ ਸਮੇਤ ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰੇ ਦੇ ਸਾਰੇ ਲੋਕ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਪਾਕਿਸਤਾਨ ਵਿੱਚ ਵਸਦੇ ਕੁੱਲ 8000 ਸਿੱਖ ਕਬਾਇਲੀ ਇਲਾਕਿਆਂ ਦੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਲਾਲਪੁਰਾ ਨੇ ਕਿਹਾ ਕਿ ਪਾਕਿਸਤਾਨ ਵਿਚ ਮੁਸਲਿਮ ਕੱਟੜਪੰਥੀ ਸਿੱਖ ਪਰਿਵਾਰਾਂ ਦੀਆਂ ਬਹੁ-ਧੀਆਂ ਨੂੰ ਅਗਵਾ ਕਰਕੇ ਉਨ੍ਹਾਂ ਦਾ ਜਬਰੀ ਧਰਮ ਬਦਲਦੇ ਹਨ ਅਤੇ ਉਨ੍ਹਾਂ ਵਿਰੁੱਧ ਅਵਾਜ਼ ਚੁੱਕਣ ਵਾਲਿਆਂ ਨੂੰ ਤਸੀਹੇ ਦਿੰਦੇ ਹਨ ਜਾਂ ਜਾਨੋਂ ਮਾਰਨ ਦੀ ਧਮਕੀਆਂ  ਦਿੰਦੇ ਹਨ ਜਾਂ ਗੰਭੀਰ ਨਤੀਜੇ ਭੁਗਤਨ ਦੀਆਂ ਧਮਕੀਆਂ ਦਿੰਦੇ ਹਨ। ਜਿਸ ਕਾਰਨ ਹੁਣ ਸਿੱਖਾਂ ਦਾ ਉਥੇ ਰਹਿਣਾ ਬਹੁਤ ਮੁਸ਼ਕਲ ਹੋ ਗਿਆ ਹੈ। ਭਾਈ ਭਗਵਾਨ ਸਿੰਘ ਦੀ ਬੇਟੀ ਜਗਜੀਤ ਕੌਰ ਨੂੰ ਵੀ ਮੁਸਲਿਮ ਕੱਟੜਪੰਥੀਆਂ ਨੇ ਜ਼ਬਰਦਸਤੀ ਅਗਵਾ ਕਰਕੇ ਧਰਮ ਪਰਿਵਰਤਨ ਕਰਵਾ ਕੇ ਉਸਦਾ ਵਿਆਹ ਇਕ ਮੁਸਲਮਾਨ ਲੜਕੇ ਨਾਲ ਕਰਵਾ ਦਿੱਤਾ ਅਤੇ ਹੁਣ ਉਨ੍ਹਾਂ ਦੇ ਪਰਿਵਾਰ ਨੂੰ ਵੀ ਇਸ ਦੇ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਮਿਲ ਰਹੀਆਂ ਹਨ।

ਲਾਲਪੁਰਾ ਨੇ ਕਿਹਾ ਕਿ ਭਾਈ ਭਗਵਾਨ ਸਿੰਘ ਦੇ ਬੇਟੇ ਮਨਮੋਹਨ ਸਿੰਘ ਨੇ ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਓਸਮਾਨ ਬੱਜਦਾਰ, ਗਵਰਨਰ ਚੌਧਰੀ ਮੁਹੰਮਦ ਸਰਵਰ, ਡਿਪਟੀ ਕਮਿਸ਼ਨਰ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਕੋਲ ਕਈ ਵਾਰ ਉਸਦੇ ਪਰਿਵਾਰਕ ਮੈਂਬਰਾਂ ਦੇ ਪਾਸਪੋਰਟ ਜਾਰੀ ਕੀਤੇ ਜਾਣ ਲਈ ਬੇਨਤੀ ਕੀਤੀ ਹੈ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਲਾਲਪੁਰਾ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਪਾਕਿਸਤਾਨ ਵਿਚ ਰਹਿੰਦੇ ਸਿੱਖ ਪਰਿਵਾਰਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕਣ। ਲਾਲਪੁਰਾ ਨੇ ਵਿਦੇਸ਼ਾਂ ਵਿੱਚ ਵਸਦੇ ਸਿੱਖ ਨਾਇਕਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਲਈ ਵੀ ਪਾਕਿਸਤਾਨ ਸਰਕਾਰ ‘ਤੇ ਦਬਾਅ ਪਾਉਣ।