ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਓ.ਬੀ.ਸੀ. ਅਤੇ ਆਰਥਿਕ ਤੌਰ ‘ਤੇ ਪਛੜੇ ਵਰਗ ਦੇ ਮੈਡੀਕਲ ਵਿਦਿਆਰਥੀਆਂ ਲਈ ਲਏ ਫ਼ੈਸਲੇ ਨਾਲ 5,500 ਵਿਦਿਆਰਥੀਆਂ ਨੂੰ ਹੋਵੇਗਾ ਲਾਭ: ਡਾ: ਸੁਭਾਸ਼ ਸ਼ਰਮਾ

subhash-sharma-gen-sec-bjp-punjab-1
ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਬੀਸੀ ਅਤੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਦੇ ਮੈਡੀਕਲ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ, ਜਿਸ ਨਾਲ ਸੂਬੇ ਦੇ 5,500 ਵਿਦਿਆਰਥੀ ਪ੍ਰਧਾਨ ਮੰਤਰੀ ਦੇ ਇਸ ਫੈਸਲੇ ਦਾ ਲਾਭ ਲੈਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਓਬੀਸੀ ਨੂੰ 27 ਪ੍ਰਤੀਸ਼ਤ ਅਤੇ ਆਲ ਇੰਡੀਆ ਕੋਟਾ (AIQ) ਵਿੱਚ ਆਰਥਿਕ ਪੱਖੋਂ ਕਮਜ਼ੋਰ ਵਰਗ ਨੂੰ 10 ਪ੍ਰਤੀਸ਼ਤ ਰਾਖਵਾਂਕਰਨ ਮੈਡੀਕਲ ਵਿਦਿਆਰਥੀਆਂ ਲਈ ਦੇਣ ਦਾ ਇਤਿਹਾਸਕ ਫੈਸਲਾ ਦੂਰਦਰਸ਼ੀ ਕਦਮ ਹੈ।

ਡਾ. ਸੁਭਾਸ਼ ਸ਼ਰਮਾ ਨੇ ਪ੍ਰਧਾਨਮੰਤਰੀ ਮੋਦੀ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੀਜੀ ਵਿਚ 1500 ਓਬੀਸੀ ਅਤੇ ਐਮਬੀਬੀਐਸ ਵਿਚ 550 ਈ.ਡਬਲਯੂ.ਐਸ. ਅਤੇ ਪੀ.ਜੀ. ਵਿਦਿਆਰਥੀਆਂ ਵਿਚ ਲਗਭਗ 1000 ਈ ਡਬਲਯੂ.ਐਸ. ਵਿਦਿਆਰਥੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸਮਾਜ ਵਿੱਚ ਪਛੜੇ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਮੌਕੇ ਪ੍ਰਦਾਨ ਕਰਨ ਦੇ ਰੋਡ ਮੈਪ ਨੂੰ ਲਾਗੂ ਕਰਨਾ ਚਾਹੁੰਦੇ ਹਨ ਅਤੇ ਉਹ ਵਧੇਰੇ ਬਰਾਬਰ ਸਮਾਜ ਦੀ ਸਿਰਜਣਾ ਲਈ ਫੈਸਲੇ ਲੈਂਦੇ ਹਨ।

ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਮੌਜੂਦਾ ਸਾਲ 2021- 2022 ਤੱਕ ਐਮਬੀਬੀਐਸ, ਐਮਡੀ, ਐਮਐਸ, ਡਿਪਲੋਮਾ, ਬੀਡੀਐਸ, ਐਮਡੀਐਸ ਵਿੱਚ ਤਕਰੀਬਨ 5,500 ਵਿਦਿਆਰਥੀ ਇਸ ਇਤਿਹਾਸਕ ਫੈਸਲੇ ਦਾ ਤੁਰੰਤ ਲਾਭ ਲੈਣਗੇ।