ਪੰਜਾਬੀ ਗਾਇਕਾ ਸਤਨਾਮ ਸਾਗਰ ਅਤੇ ਸ਼ਰਨਜੀਤ ਸ਼ੰਮੀ ਨੇ ਫੜਿਆ ਭਾਜਪਾ ਦਾ ਕਮਲ।

whatsapp-image-2021-04-30-at-16-25-08
ਭਾਰਤੀ ਜਨਤਾ ਪਾਰਟੀ ਦੀ ਪ੍ਰਸਿੱਧੀ ਦਾ ਅੰਦਾਜਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੇਸ਼ ਅਤੇ ਲੋਕਾਂ ਪ੍ਰਤੀ ਅਤੇ ਉਨ੍ਹਾਂ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਬਹੁਤ ਸਾਰੇ ਦਿੱਗਜ ਨੇਤਾ ਅਤੇ ਕਲਾਕਾਰ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਕੜੀ ਵਿਚ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਾਜ਼ਰੀ ਵਿਚ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਤਰਨਤਾਰਨ ਤੋਂ ਮਸ਼ਹੂਰ ਪੰਜਾਬੀ ਗਾਇਕਾ ਸਤਨਾਮ ਸਾਗਰ ਅਤੇ ਸ਼ਰਨਜੀਤ ਸ਼ੰਮੀ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਕਰਵਾਇਆ।

ਜੀਵਨ ਗੁਪਤਾ ਨੇ ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਅਧਾਰ ਕਿਨਾਂ ਮਜ਼ਬੂਤ ਹੈ, ਇਸ ਦਾ ਅੰਦਾਜਾ ਇਸ ਗੱਲ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਕਈ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਤਰਨਤਾਰਨ ਤੋਂ ਮਸ਼ਹੂਰ ਪੰਜਾਬੀ ਗਾਇਕਾਂ ਜੋੜੀ ਸਤਨਾਮ ਸਾਗਰ ਅਤੇ ਸ਼ਰਨਜੀਤ ਸ਼ੰਮੀ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ-ਪੱਖੀ ਸੋਚ ਅਤੇ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਉਹਨਾਂ ਦਾ ਬਣਦਾ ਪੂਰਾ ਸਨਮਾਨ ਦਿੱਤਾ ਜਾਵੇਗਾ। ਇਹ ਦੋਵੇਂ ਆਉਣ ਵਾਲੀਆਂ ਚੋਣਾਂ ਵਿਚ ਵੱਧ-ਚੜ ਕੇ ਕੰਮ ਕਰਨਗੇ ਅਤੇ ਪਾਰਟੀ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਜਨਤਾ ਤੱਕ ਪਹੁੰਚਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਦੀਆਂ ਭਾਜਪਾ ਦਿਨੋ ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ।

ਸਤਨਾਮ ਅਤੇ ਸ਼ੰਮੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦੀ ਉੱਚ ਲੀਡਰਸ਼ਿਪ ਅਤੇ ਸੂਬਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਠਨ ਵੱਲੋਂ ਉਹਨਾਂ ‘ਤੇ ਜਤਾਏ ਗਏ ਭਰੋਸੇ ‘ਤੇ ਸੋ-ਫੀਸਦੀ ਖੜ੍ਹਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਜੋ ਵੀ ਸਾਡਾ ਫਰਜ਼ ਬਣਦਾ ਹੈ, ਸਾਨੂੰ ਸਾਰਿਆਂ ਨੂੰ ਉਹੀ ਕਰਨਾ ਚਾਹੀਦਾ ਹੈ। ਜਦੋਂ ਤੋਂ ਮੋਦੀ ਜੀ ਨੇ ਦੇਸ਼ ਨੂੰ ਸੰਭਾਲਿਆ ਹੈ, ਦੇਸ਼ ਦੀ ਪਰਿਭਾਸ਼ਾ ਹੀ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਜੇ ਰਾਸ਼ਟਰ ਨੇ ਸਾਂਝੇ ਤੌਰ ਤੇ ਅੱਗੇ ਵਧਣਾ ਹੈ ਤਾਂ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਨੇਤਾ ਦੀ ਲੋੜ ਹੈ ਜੋ ਦੇਸ਼ ਨੂੰ ਸਹੀ ਦਿਸ਼ਾ ਵੱਲ ਲੈ ਜਾ ਰਹੇ ਹਨ। ਪ੍ਰਧਾਨ ਮੰਤਰੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਦੂਰਗਾਮੀ ਸੋਚ ਅਤੇ ਦੇਸ਼ ਦੇ ਹਿੱਤ ਲਈ ਲਾਏ ਗਏ ਸਹੀ ਫੈਸਲੇ ਲੈਣ ਦੀ ਯੋਗਤਾ ਤੋਂ ਪ੍ਰਭਾਵਤ ਹੋ ਕੇ, ਉਹ ਭਾਜਪਾ ਵਿਚ ਸ਼ਾਮਲ ਹੋਏ।