ਪੰਜਾਬ ਵਿਚ ਮਜ਼ਬੂਤ ਹੁੰਦੀ ਭਾਜਪਾ – ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਪਿੰਦਰ ਸਿੰਘ ਮਾਹਲ ਕਾਂਗਰਸ ਛੱਡ ਭਾਜਪਾ ਪਰਿਵਾਰ ‘ਚ ਹੋਏ ਸ਼ਾਮਲ।

ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਵਪਾਰ ਅਤੇ ਆਰਥਿਕਤਾ ਨੂੰ ਕੰਗਾਲੀ ਦੇ ਕੰਡੇ ਤੇ ਲਿਆ ਖੜਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਹਲਕਾ ਅਜਨਾਣਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਪਿੰਦਰ ਸਿੰਘ ਮਾਹਲ ਆਪਣੇ ਸਾਥੀ ਸੀਨੀਅਰ ਕਾਂਗਰਸੀਆਂ ਆਗੂਆਂ ਸਮੇਤ ਕਾਂਗਰੇਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ।
ਪੰਜਾਬ ਪ੍ਰਦੇਸ਼ ਭਾਜਪਾ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਕਰਵਾਏ ਇਕ ਵਿਸ਼ੇਸ਼ ਸਮਾਰੋਹ ਦੌਰਾਨ ਰਾਜਸਭਾ ਸਾਂਸਦ ਅਤੇ ਸੂਬਾ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ, ਪ੍ਰਦੇਸ਼ ਭਾਜਪਾ ਸਹਿ ਇੰਚਾਰਜ ਡਾ: ਨਰਿੰਦਰ ਸਿੰਘ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਸੰਗਠਨ ਜਨਰਲ ਸਕੱਤਰ ਦਿਨੇਸ਼ ਕੁਮਾਰ, ਪ੍ਰਦੇਸ਼ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਅਤੇ ਡਾ. ਸੁਭਾਸ਼ ਸ਼ਰਮਾ ਨੇ ਮਾਹਲ ਸਮੇਤ ਬਾਕੀ ਸ਼ਾਮਿਲ ਹੋਣ ਵਾਲ਼ੇ ਕਾਂਗਰਸ ਦੇ ਨੇਤਾਵਾਂ ਅਤੇ ਕਾਰਕੁਨਾਂ ਦਾ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਦੁਸ਼ਯੰਤ ਗੌਤਮ, ਅਸ਼ਵਨੀ ਸ਼ਰਮਾ, ਦਿਨੇਸ਼ ਕੁਮਾਰ, ਜੀਵਨ ਗੁਪਤਾ, ਡਾ ਸੁਭਾਸ਼ ਸ਼ਰਮਾ ਨੇ ਭਾਜਪਾ ਪਰਿਵਾਰ ਵਿਚ ਸ਼ਾਮਲ ਹੋਣ ਦੀ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਾਜਪਾ ਵਿਚ ਹਰ ਵਰਕਰ ਦਾ ਪੂਰਾ ਸਨਮਾਨ ਕੀਤਾ ਜਾਂਦਾ ਹੈ ਅਤੇ ਭਾਜਪਾ ਚ ਸ਼ਾਮਿਲ ਹੋਏ ਇਹਨਾਂ ਅਗੁਆਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ । ਇਸ ਸਮੇਂ ਗੁਰਪਿੰਦਰ ਸਿੰਘ ਮਾਹਲ ਨੇ ਭਾਜਪਾ ਪਰਿਵਾਰ ਦੇ ਸਾਰੇ ਨਵੇਂ ਮੈਂਬਰਾਂ ਨੇ ਚੋਟੀ ਦੀ ਸੂਬਾਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਅਤੇ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ ਅਤੇ ਲੋਕਾਂ ਨੂੰ ਸੰਗਠਨ ਨਾਲ ਜੋੜ ਕੇ ਪਾਰਟੀ ਨੂੰ ਹੋਰ ਮਜਬੂਤ ਕਰਨਗੇ। ਇਸ ਮੌਕੇ ਭਾਜਪਾ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਦਿਆਲ ਸਿੰਘ ਔਲਖ, ਸੰਦੀਪ ਕੁਮਾਰ ਜੱਸਤਰਵਾਲ, ਗੁਰਪਾਲ ਸਿੰਘ ਸੰਧੂ, ਸੁਬੇਗ ਸਿੰਘ ਗਿੱਲ, ਬਲਕਾਰ ਸਿੰਘ ਸੋਹਲ, ਗੁਰਸ਼ਰਨ ਸਿੰਘ ਔਲਖ, ਅਮਨਪ੍ਰੀਤ ਸਿੰਘ ਗਿੱਲ ਆਦਿ ਹਾਜ਼ਰ ਸਨ।