ਪੰਜਾਬ ਵਿੱਚ ਉਦਯੋਗਾਂ ਦਾ ਪੂੰਜੀਕਰਨ ਕਰਨਾ ਭਾਜਪਾ ਦਾ ਹੋਵੇਗਾ ਟੀਚਾ, ਨੌਜਵਾਨਾਂ ਨੂੰ ਰੁਜ਼ਗਾਰ ਲਈ ਨਹੀਂ ਜਾਣਾ ਪਵੇਗਾ ਵਿਦੇਸ਼: ਅਸ਼ਵਨੀ ਸ਼ਰਮਾ

img-20210413-wa0023
ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਜਿੱਤ ਯਕੀਨੀ ਬਣਾਉਣ ਲਈ ਸੂਬੇ ਦੇ ਲੋਕਾਂ ਨਾਲ ਵੱਖ -ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੇ ਝੂਠੇ ਵਾਅਦਿਆਂ ਦੀ ਬੁਛਾੜ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾਂ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਵੱਡੇ ਸੁਪਨੇ ਦਿਖਾਏ ਅਤੇ ਉਨ੍ਹਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਅਤੇ ਇਸ ਤੋਂ ਬਾਅਦ ਜਨਤਾ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਹੁਣ ਜਦੋਂ ਚੋਣਾਂ ਨੇੜੇ ਆਈਆਂ ਹਨ ਉਨ੍ਹਾਂ ਨੇ ਝੂਠੇ ਵਾਅਦਿਆਂ ਦਾ ਉਹੀ ਪਿਟਾਰੀ ਫਿਰ ਖੋਲ੍ਹ ਕੇ ਜਨਤਾ ਨੂੰ ਲੁਭਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ, ਪਰ ਇਸ ਵਾਰ ਜਨਤਾ ਉਨ੍ਹਾਂ ਦੇ ਝਾਂਸੇ ‘ਚ ਨਹੀਂ ਆਏਗੀI ਲੋਕ ਜਾਣਦੇ ਹਨ ਕਿ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਬੇਰੁਜ਼ਗਾਰੀ, ਡਰੱਗ ਮਾਫੀਆ, ਬੰਦ ਉਦਯੋਗਾਂ, ਮਹਿੰਗੀ ਬਿਜਲੀ ਆਦਿ ਤੋਂ ਇਲਾਵਾ ਕੁਝ ਨਹੀਂ ਦਿੱਤਾ ਅਤੇ ਹੁਣ ਫਿਰ ਕਾਂਗਰਸ ਨੇ ਉਹੀ ਪੁਰਾਣੇ ਝੂਠੇ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜੋ ਕਦੇ ਪੂਰੇ ਨਹੀਂ ਹੋਣਗੇ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਮੁੱਲ ਪੂਰੇ ਦੇਸ਼ ਦੇ ਮੁਕਾਬਲੇ ਜ਼ਿਆਦਾ ਹੈ, ਫਿਰ ਵੀ ਸੂਬੇ ਦੇ ਲੋਕ   ਬਿਜਲੀ ਕੱਟਾਂ ਦਾ ਸਾਹਮਣਾ ਕਰ ਰਹੇ ਹਨ। ਉਦਯੋਗ ਮਹਿੰਗੀ ਬਿਜਲੀ ਦੇ ਕਾਰਨ ਜਾਂ ਤਾਂ ਬੰਦ ਹੋ ਰਹੇ ਹਨ ਅਤੇ ਜਾਂ ਤਾਂ ਪੰਜਾਬ ਤੋਂ ਪਰਵਾਸ ਕਰ ਰਹੇ ਹਨ, ਜਿਸ ਕਾਰਨ ਪੰਜਾਬ ਵਿੱਚ ਬੇਰੁਜ਼ਗਾਰੀ ਸਿਖਰਾਂ ਤੇ ਪਹੁੰਚ ਗਈ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਾਂਗਰਸ ਸਰਕਾਰ ਦੀਆਂ ਵਪਾਰ ਅਤੇ ਗਲਤ ਸਨਅਤਕਾਰੀ  ਨੀਤੀਆਂ ਕਾਰਨ ਪੰਜਾਬ ਵਿੱਚ ਉਦਯੋਗ ਬੰਦ ਹੋਣ ਕਾਰਨ ਪੰਜਾਬ ਦੇ ਖਜ਼ਾਨੇ ਨੂੰ ਵੀ ਬਹੁਤ ਭਾਰੀ ਨੁਕਸਾਨ ਹੋ ਰਿਹਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਸਸਤੀ ਅਤੇ 24 ਘੰਟੇ ਬਿਜਲੀ ਮਿਲੇਗੀ, ਕੇਂਦਰ ਸਰਕਾਰ ਦੀ ਸਹਾਇਤਾ ਨਾਲ ਪੰਜਾਬ ਨੂੰ ਬੇਰੁਜ਼ਗਾਰੀ ਨੂੰ ਖ਼ਤਮ ਕਰਨ, ਨਵੀਆਂ ਸਨਅਤਾਂ ਸਥਾਪਤ ਕਰਨ ਲਈ ਲਾਭਦਾਇਕ ਵਪਾਰਕ ਯੋਜਨਾਵਾਂ ਲਿਆਦੀਆਂ ਜਾਣਗੀਆਂ। ਸੂਬੇ ਵਿੱਚ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਉਨ੍ਹਾਂ ਨੂੰ ਅੱਜ ਦੇ ਯੁੱਗ ਦੇ ਨਾਲ ਤਾਲਮੇਲ ਰੱਖਣ ਲਈ ਪ੍ਰੇਰਤ ਕਰਨਾ ਆਦਿ ਪਹਿਲ ਦੇ ਅਧਾਰ ਤੇ ਕੀਤੇ ਜਾਣਗੇI ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਅੱਜ ਪੰਜਾਬ ਛੱਡ ਕੇ ਵਿਦੇਸ਼ ਜਾ ਰਹੇ ਹਨ, ਉਨ੍ਹਾਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਜੋ ਕਿਹਾ ਸੀ ਉਹ ਕੀਤਾ ਹੈ ਅਤੇ ਭਾਜਪਾ ਪੰਜਾਬ ਵਿੱਚ ਲੋਕਾਂ ਨਾਲ ਜੋ ਵੀ ਵਾਅਦੇ ਕਰੇਗੀ, ਉਹ ਸਰਕਾਰ ਬਣਨ ‘ਤੇ ਪੂਰੇ ਕੀਤੇ ਜਾਣਗੇ। ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ, ਬੇਰੁਜ਼ਗਾਰੀ ਦੂਰ ਕਰਨਾ, ਪੰਜਾਬ ਵਿੱਚ ਉਦਯੋਗ ਸਥਾਪਤ ਕਰਨ ਦੇ ਮੌਕੇ ਪੈਦਾ ਕਰਨਾ ਅਤੇ ਇੱਥੇ ਉਦਯੋਗ ਸਥਾਪਤ ਕਰਨ ਲਈ ਬਿਹਤਰ ਸਹੂਲਤਾਂ ਦੇਣਾ, 24 ਘੰਟੇ ਅਤੇ ਸਸਤੀ ਬਿਜਲੀ, ਸਰਕਾਰੀ ਕਰਮਚਾਰੀਆਂ ਨੂੰ ਪੇ-ਕਮਿਸ਼ਨ ਦਾ ਭੁਗਤਾਨ, ਖਾਲੀ ਸੀਟਾਂ ‘ਤੇ ਭਰਤੀ ਆਦਿ ਕੀਤੇ ਵਾਅਦੇ ਭਾਜਪਾ ਸਰਕਾਰ ਬਣਨ ਤੇ ਪੂਰੇ ਕੀਤੇ ਜਾਣਗੇ।