ਭਾਜਪਾ ਨੇ ਕਿਸਾਨਾਂ ਨੂੰ ਨਕਸਲ ਤੱਤਾਂ ਦੀ ਘੁਸਪੈਠ ਵਿਰੁੱਧ ਦਿੱਤੀ ਚੇਤਾਵਨੀ |

download
ਪੰਜਾਬ ਭਾਜਪਾ ਦੇ ਜਨਰਲ ਸੱਕਤਰ ਡਾ.ਸੁਭਾਸ਼ ਸ਼ਰਮਾ ਨੇ ਖੇਤੀ ਬਿੱਲਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਉਹਨਾਂ ਦੀ ਲਹਿਰ ਵਿੱਚ ਨਕਸਲੀਆਂ ਅਤੇ ਵਿਘਨਕਾਰੀ ਤਾਕਤਾਂ ਦੀ ਘੁਸਪੈਠ ਹੋਣ ਬਾਰੇ ਆਗਾਹ ਕਰਦੇ ਹੋਏ ਕਿਹਾਕਿ ਕਿਸਾਨਾਂ ਵੱਲੋਂ ਚੱਲ ਰਹੇ ਅੰਦੋਲਨ ਦੌਰਾਨ ਦੂਜੇ ਰਾਜਾਂ ਵਿੱਚ ਗ੍ਰਿਫਤਾਰ ਕੀਤੇ ਗਏ ਨਕਸਲੀਆਂ ਅਤੇ ਦੇਸ਼ ਵਿਰੋਧੀ ਅਨਸਰਾਂ ਦੀ ਰਿਹਾਈ ਦੀ ਮੰਗ ਇਸ ਗੱਲ ਦਾ ਸਪਸ਼ਟ ਸੰਕੇਤ ਹੈ ਕਿ ਵਿਨਾਸ਼ਕਾਰੀ ਅਤੇ ਵੰਡ ਪਾਉਣ ਵਾਲੀਆਂ ਤਾਕਤਾਂ ਕਿਸਾਨੀ ਲਹਿਰ ਦੀ ਆੜ ਹੇਠ ਉਹਨਾਂ ਦੀ ਇਸ ਸਥਿਤੀ ਦਾ ਲਾਭ ਲੈਣਾ ਸ਼ੁਰੂ ਕਰ ਦਿੱਤਾ ਹੈ।

 ਸ਼ਰਮਾ ਨੇ ਕਿਹਾ ਕਿ ਕਿਸਾਨ ਨੇਤਾਵਾਂ ਨਾਲ ਚਾਰ ਗੇੜ ਦੀ ਗੱਲਬਾਤ ਤੋਂ ਬਾਅਦ ਕੇਂਦਰ ਵੱਲੋਂ ਕੀਤੀਆਂ ਪ੍ਰਸਤਾਵਿਤ ਸੱਤ ਸੋਧਾਂ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਸਹੀ ਅਤੇ ਢੁਕਵੇਂ ਰੂਪ ਨਾਲ ਹੱਲ ਕਾਰਨ ਦੀ ਕੋਸ਼ਿਸ਼ ਕੀਤੀ ਹੈ, ਇਸ ਲਈ ਉਨ੍ਹਾਂ ਨੂੰ ਆਪਣਾ ਵਿਰੋਧ ਵਾਪਸ ਲੈਣਾ ਚਾਹੀਦਾ ਹੈ।

 ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਅਨਸਰਾਂ ਨੂੰ ਬਾਹਰ ਕੱਢਣਾ ਚਾਹੀਦਾ ਹੈ ਕਿਉਂਕਿ ਉਹ ਕਿਸਾਨਾਂ ਦੇ ਵਿਰੋਧ ਨੂੰ ਹੋਰ ਭੜਕਾ ਕੇ ਆਪਣਾ ਸੁਆਰਥ ਸਾਧਨਾ ਚਾਹੁੰਦੇ ਹਨ। ਸ਼ਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਪੰਜਾਬੀਆਂ ਦੇ ਹਿੱਤਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਸ਼ਰਮਾ ਨੇ ਕਿਹਾ ਕਿ ਭਾਜਪਾ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਚਿੰਤਤ ਹੈ, ਕਿਉਂਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਰ ਮਸਲੇ ਨੂੰ ਹੱਲ ਕਰਨ ਲਈ ਤਿਆਰ ਹੈ। ਕਿਸਾਨਾਂ ਨੂੰ ਆਪਣਾ ਵਿਰੋਧ ਜਾਰੀ ਰੱਖਣ ਦੇ ਆਪਣੇ ਫੈਸਲੇ ਤੇ ਦੁਬਾਰਾ ਵਿਚਾਰ ਕਰਨਾ ਚਾਹੀਦਾ ਹੈ।