ਭਾਜਪਾ ਨੇ ਪੈਟਰੋਲ, ਡੀਜ਼ਲ ਅਤੇ ਅਚੱਲ ਜਾਇਦਾਦ ‘ਤੇ ਲਗਾਏ ਗਏ ਦੋਸ਼ਾਂ ਦੀ ਟੈਕਸ ਦੀ ਕੀਤੀ ਸਖਤ ਨਿਖੇਧੀ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪਹਿਲਾਂ ਹੀ ਪੰਜਾਬ ‘ਚ ਦੂਜੇ ਸੂਬਿਆਂ ਨਾਲੋਂ ਵੱਧ ਹਨ : ਜੀਵਨ ਗੁਪਤਾ

jeevan-gupta-1
ਪੰਜਾਬ ਦੀ ਕਾਂਗਰੇਸ ਸਰਕਾਰ ਵਲੋਂ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ‘ਤੇ 25 ਪੈਸੇ ਪ੍ਰਤੀ ਲੀਟਰ ਦੀ ਵਿਸ਼ੇਸ਼ ਬੁਨਿਆਦੀ ਢਾਂਚਾ ਵਿਕਾਸ ਟੈਕਸ ਲਗਾਉਣ ਦੀ ਭਾਜਪਾ ਨੇ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਲਹਿਰ ਦੀ ਆੜ ਵਿੱਚ ਲੋਕਾਂ ਨੂੰ ਲੁੱਟਣ ਲਈ ਹਰ ਤਰਾਂ ਦੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੂਜੇ ਰਾਜਾਂ ਦੇ ਮੁਕਾਬਲੇ ਵਧੇਰੇ ਹਨ।

        ਜੀਵਨ ਗੁਪਤਾ ਨੇ ਕਿਹਾ ਕਿ ਕੈਪਟਨ ਨੇ ਪੰਜਾਬ ਦੇ ਵਿਕਾਸ ਨੂੰ ਦਰਕਿਨਾਰ ਕਰ ਦਿੱਤਾ ਹੈ, ਨੌਜਵਾਨ ਨਸ਼ੇ ਨਾਲ ਮਰ ਰਹੇ ਹਨ,  ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ, ਕੋਰੋਨਾ ਮਹਾਂਮਾਰੀ ਕਾਰਨ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਕਾਰੋਬਾਰ ਅਤੇ ਪਰਿਵਾਰਕ ਜੀਵਨ ਲਈ ਦੋ ਵਕਤ ਦੀ ਰੋਟੀ ਮਿਲਣਾ ਮੁਸ਼ਕਲ ਹੋ ਰਿਹਾ ਹੈ, ਕੰਮ ਲਈ ਜੱਦੋ-ਜਹਿਦ ਕਰਨੀ ਪੈ ਰਹੀ ਹੈ, ਕੈਪਟਨ ਸਰਕਾਰ ਨੇ ਲੋਕਾਂ ਦਾ ਧਿਆਨ ਕਾਂਗਰੇਸ ਸਰਕਾਰ ਦੀਆਂ ਨਾਕਾਮੀਆਂ ਤੋਂ ਦੂਰ ਕਾਰਨ ਲਈ ਸੂਬੇ ਨੂੰ ਕਿਸਾਨੀ ਅੰਦੋਲਨ ਵਿੱਚ ਝੋਂਕ  ਦਿੱਤਾ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਤਰਸਯੋਗ ਹੈ, ਔਰਤਾਂ ਅਤੇ ਆਮ ਲੋਕ ਅਸੁਰੱਖਿਅਤ ਹਨ। ਕਿਸਾਨੀ ਲਹਿਰ ਦੀ ਆੜ ਵਿੱਚ, ਕਾਂਗਰਸ ਸਰਕਾਰ ਨੇ ਲੋਕਾਂ ਨਾਲ ਜੁੜੇ ਸਾਰੇ ਮੁੱਦਿਆਂ ਨੂੰ ਪਾਣੀ ਵਿੱਚ ਵਹਾਅ ਦਿੱਤਾ ਹੈ। ਕੈਪਟਨ ਨੇ ਕਿਸਾਨਾਂ ਦਾ ਕਰਜਾ ਮਾਫ ਕਰਨ ਦੀ ਥਾਂ ਉਨ੍ਹਾਂ ਦਾ ਧਿਆਨ ਭੱਟਕਾ ਕੇ ਅੰਦੋਲਨ ਵੱਲ ਮੋੜ ਦਿੱਤਾ ਹੈ।

ਜੀਵਨ ਗੁਪਤਾ ਨੇ ਕਿਹਾ ਕਿ ਕੈਪਟਨ ਨੇ ਕੋਰੋਨ ਮਹਾਮਾਰੀ ਦੌਰਾਨ ਬਿਜਲੀ ਬਿੱਲਾਂ ਦੀ ਅਦਾਇਗੀ ਵਿੱਚ ਲੋਕਾਂ ਨੂੰ ਰਾਹਤ ਨਹੀਂ ਦਿੱਤੀ ਅਤੇ ਹੁਣ ਉਸਨੇ ਬਿਜਲੀ ਦਰਾਂ ਵਿੱਚ 8 ਪ੍ਰਤੀਸ਼ਤ ਵਾਧਾ ਕਰਨ ਦਾ ਐਲਾਨ ਕਰਕੇ ਜਨਤਾ ਦੇ ਹੋਸ਼ ਉਡਾ ਦਿੱਤੇ ਹਨ। ਕੈਪਟਨ ਸਰਕਾਰ ਨੇ ਰਿਲੀਫ ਦੇ ਨਾਮ ‘ਤੇ ਵਪਾਰੀਆਂ ਨੂੰ ਵੀ ਲਾਲੀਪਾਪ ਫੜਾ ਦਿੱਤਾ ਹੈ। ਵਪਾਰੀ ਆਪਣੀਆਂ ਮੰਗਾਂ ਅਤੇ ਰਾਹਤ ਲਈ ਸੜਕਾਂ ‘ਤੇ ਉਤਰ ਰਹੇ ਹਨ। ਜਨਤਾ ਪਹਿਲਾਂ ਹੀ ਕੈਪਟਨ ਦੇ ਰਾਜ ‘ਚ ਤ੍ਰਾਹਿ-ਤ੍ਰਾਹਿ ਕਰ ਰਹੀ ਹੈ। ਗੁਪਤਾ ਨੇ ਦੱਸਿਆ ਕਿ ਲੁਧਿਆਣਾ ਦੇ ਬੁੱਢਾ ਨਾਲਾ ਸਫਾਈ ਪ੍ਰੋਜੈਕਟ ਤਹਿਤ ਕਾਂਗਰਸ ਵੱਲੋਂ ਵੱਡਾ ਘਪਲਾ ਕਿਤਾ ਗਿਆ ਹੈ ਅਤੇ ਇਹ ਪ੍ਰਾਜੈਕਟ ਸਹੀ ਢੰਗ  ਨਾਲ ਨਹੀਂ ਬਣਾਇਆ ਗਿਆ।