ਭਾਜਪਾ ਪੂਰਾ ਸਾਲ ਆਯੋਜਿਤ ਕਰੇਗੀ ਗੁਰੂ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨਾਲ ਜੁੜੇ ਵੱਖ ਵੱਖ ਪ੍ਰੋਗਰਾਮ : ਅਸ਼ਵਨੀ ਸ਼ਰਮਾ

ਅਸ਼ਵਨੀ ਸ਼ਰਮਾ ਨੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਣਾਈ ਗਈ 12 ਮੈਂਬਰੀ ਕਮੇਟੀ।
ਅਸ਼ਵਨੀ ਸ਼ਰਮਾ ਨੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਣਾਈ ਗਈ 12 ਮੈਂਬਰੀ ਕਮੇਟੀ।

ਹਿੰਦ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਸੂਬਾ  ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ 12 ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਦਾ ਕਨਵੀਨਰ ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਨੂੰ ਨਿਯੁਕਤ ਕੀਤਾ ਗਿਆ ਹੈ। ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਆਪਣੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਜਪਾ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਾਲ ਭਰ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕਰੇਗੀ।

ਜੀਵਨ ਗੁਪਤਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਲੋਂ ਦਰਸਾਈਆਂ ਗਈਆਂ ਸਿਖਿਆਵਾਂ ਅਤੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਭਾਰਤੀ ਜਨਤਾ ਪਾਰਟੀ ਵਲੋਂ ਸਾਰੇ ਸਾਲ ਦੌਰਾਨ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਪ੍ਰੋਗਰਾਮਾਂ ਵਿਚ ਪਾਠ, ਲੰਗਰ, ਸੇਵਾ ਕਾਰਜ ਆਦਿ ਸਾਲ ਭਰ ਕਰਵਾਏ ਜਾਣਗੇ। ਇਸ ਸਬੰਧ ਵਿੱਚ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੁਆਰਾ ਇੱਕ 12 ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਦੇ ਕਨਵੀਨਰ ਵਲੋਂ ਇਕਬਾਲ ਸਿੰਘ ਲਾਲਪੁਰਾ ਦੀ ਨਿਯੁਕਤੀ ਕੀਤੀ ਗਈ ਹੈ। ਇਸ ਕਮੇਟੀ ਵਿਚ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸੂਬਾ ਮੀਤ ਪ੍ਰਧਾਨ ਸੁਖਵੰਤ ਸਿੰਘ ਧਨੌਲਾ, ਭਾਜਪਾ ਨੇਤਾ ਕੰਵਲ ਨਰਿੰਦਰ ਪਾਲ ਸਿੰਘ, ਜਤਿੰਦਰ ਕਾਲੜਾ, ਸਰਬਜੀਤ ਕੌਰ ਬਾਠ, ਪ੍ਰਤਾਪ ਸਿੰਘ ਕੰਬੋਜ, ਆਸ਼ੂਤੋਸ਼ ਤਿਵਾੜੀ, ਅਰਵਿੰਦ ਮਿੱਤਲ ਅਤੇ ਜੈਸਮੀਨ ਸੰਧਾਵਾਲੀਆ ਨੂੰ ਨਿਯੁਕਤ ਕੀਤਾ ਗਿਆ ਹੈ।

ਜੀਵਨ ਗੁਪਤਾ ਨੇ ਦੱਸਿਆ ਕਿ ਇਹ ਸਾਰੇ ਮੈਂਬਰ ਮਿਲ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰੂ ਪਿਆਰੀ ਸਾਧ-ਸੰਗਤ ਦੇ ਸਹਿਯੋਗ ਨਾਲ ਪੰਜਾਬ ਵਿਚ ਵੱਖ-ਵੱਖ ਥਾਵਾਂ ‘ਤੇ ਪੂਰੇ ਸਾਲ ਵੱਖ ਵੱਖ ਪ੍ਰੋਗਰਾਮਾਂ ਦਾ ਆਯੋਜਨ ਕਰਨਗੇ।