ਭਾਜਪਾ ਵਿਧਾਇਕ ਨਾਰੰਗ ਨਾਲ ਵਾਪਰੀ ਘਟਨਾ ਦੀ ਨਿਖੇਧੀ ਕਰਨ ਲਈ ਸੂਬੇ ਦੇ ਸਾਰੇ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੇ ਦਿੱਤਾ ਗਿਆ ਮੰਗਪੱਤਰI

whatsapp-image-2021-03-31-at-16-20-28 whatsapp-image-2021-03-31-at-16-20-31
ਭਾਜਪਾ ਦੇ ਕਾਨੂੰਨੀ ਸੈੱਲ ਨੇ ਅੱਜ ਸੂਬੇ ਦੇ ਸਮੂਹ ਬਾਰ ਐਸੋਸੀਏਸ਼ਨਾਂ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਅਬੋਹਰ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਹਾਲ ਹੀ ਵਿੱਚ ਵਾਪਰੀ ਮੰਦਭਾਗੀ ਮੋਬ-ਲਿੰਚਿੰਗ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਕੜੀ ਵਿਚ ਸੂਬਾ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਏਨ. ਕੇ. ਵਰਮਾ ਨੇ ਵੀ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਨੂੰ ਆਪਣਾ ਮੰਗ-ਪੱਤਰ ਸੌਂਪਿਆ।

ਵਰਮਾ ਨੇ ਕਿਹਾ ਕਿ ਅਸੀਂ ਆਪਣੇ ਵਕੀਲ ਭਾਈਚਾਰੇ ਦੀ ਤਰਫੋਂ ਇਸ ਘਟਨਾ ਦੀ ਸਖਤ ਨਿੰਦਾ ਕਰਦੇ ਹਾਂ, ਕਿਉਂਕਿ ਵਕੀਲ ਲੋਕਤੰਤਰੀ ਭਾਵਨਾ ਨੂੰ ਕਾਇਮ ਰੱਖਣ ਵਿਚ ਅਹਿਮ ਰੋਲ ਅਦਾ ਕਰਦੇ ਹਨ। ਐਨ.ਕੇ. ਵਰਮਾ ਨੇ ਕਿਹਾ ਕਿ ਸਾਰੀਆਂ ਵੱਡੀਆਂ ਬਾਰ ਐਸੋਸੀਏਸ਼ਨਾਂ ਨੇ ਇਸ ਘਿਨਾਉਣੇ ਘਟਨਾ ਦੀ ਨਿੰਦਾ ਕਰਨ ਲਈ ਇਸ ਵਫ਼ਦ ਵਿੱਚ ਹਿੱਸਾ ਲਿਆ ਸੀ।

ਬਾਰ ਕੌਂਸਲ ਦੇ ਪ੍ਰਧਾਨ ਮੰਦਰਜੀਤ ਯਾਦਵ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਵਕੀਲ ਭਾਈਚਾਰਾ ਭਰੋਸਾ ਦਿਵਾਉਂਦਾ ਹੈ ਕਿ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਜਾ ਦਿੱਤੀ ਜਾਣੀ ਚਾਹੀਦੀ ਹੈ।