ਭਾਜਪਾ ਵੱਲੋਂ ਜਾਰੀ ਕੀਤੀ ਗਈ ਦੂਸਰੀ ਸੂਚੀ ਵਿੱਚ 750 ਉਮੀਦਵਾਰਾਂ ਦੇ ਨਾਵਾਂ ’ਤੇ ਲੱਗੀ ਮੋਹਰ।

subhash-sharma-gen-sec-bjp-punjab-1
ਸੂਬੇ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਸੂਬਾ  ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਸਥਾਰਤ ਵਿਚਾਰ ਵਟਾਂਦਰੇ ਤੋਂ ਬਾਅਦ ਉਮੀਦਵਾਰਾਂ ਬਾਰੇ ਫੈਸਲਾ ਲਿਆ ਜਾ ਰਿਹਾ ਹੈ। ਇਸ ਮੌਕੇ ਰਾਜ ਸਭਾ ਮੈਂਬਰ ਅਤੇ ਸੂਬਾਈ ਇੰਚਾਰਜ ਦੁਸ਼ਯੰਤ ਗੌਤਮ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਇਸ ਬੈਠਕ ਵਿਚ ਸੰਗਠਨ ਦੇ ਜਨਰਲ ਸਕੱਤਰ ਦਿਨੇਸ਼ ਕੁਮਾਰ, ਸੂਬਾ ਭਾਜਪਾ ਕੋ-ਇੰਚਾਰਜ ਡਾ: ਨਰਿੰਦਰ ਸਿੰਘ, ਸੂਬਾ  ਸਭਾ ਸੰਸਦ ਮੈਂਬਰ ਸ਼ਵੇਤ ਮਲਿਕ, ਸਾਬਕਾ ਭਾਜਪਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਤੀਕਸ਼ਣ ਸੂਦ, ਪ੍ਰੋ. ਰਜਿੰਦਰ ਭੰਡਾਰੀ, ਰਜਿੰਦਰ ਮੋਹਨ ਸਿੰਘ ਛੀਨਾ, ਜੀਵਨ ਗੁਪਤਾ, ਡਾ ਸੁਭਾਸ਼ ਸ਼ਰਮਾ, ਮੋਨਾ ਜੈਸਵਾਲ, ਰਾਜੇਸ਼ ਬਾਗਾ, ਬਿਕਰਮਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਭਾਜਪਾ ਪੰਜਾਬ ਭਰ ਵਿੱਚ ਨਗਰ ਨਿਗਮ ਦੀਆਂ ਉਪ ਚੋਣਾਂ ਅਤੇ ਸਿਟੀ ਕੌਂਸਲ ਚੋਣਾਂ ਵਿੱਚ ਆਪਣੇ ਉਮੀਦਵਾਰ ਉਤਾਰ ਰਹੀ ਹੈ। ਸੂਬਾ ਭਾਜਪਾ ਵੱਲੋਂ ਪਹਿਲੀ ਸੂਚੀ ਵਿਚ 410 ਉਮੀਦਵਾਰਾਂ ਦੇ ਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਤੋਂ ਬਾਅਦ ਪ੍ਰਵਾਨਗੀ ਦਿੱਤੀ ਗਈ ਸੀ। ਦੂਜੀ ਸੂਚੀ ਵਿਚ ਸੂਬਾ ਭਾਜਪਾ ਵੱਲੋਂ 750 ਉਮੀਦਵਾਰਾਂ ਦੇ ਨਾਮ ‘ਤੇ ਮੋਹਰ ਲਗਾਈ ਗਈ ਹੈ। ਜ਼ਿਲ੍ਹਾ ਪ੍ਰਧਾਨਾਂ ਵੱਲੋਂ ਭਾਜਪਾ ਦੇ ਕਮਲ ਦੇ ਨਿਸ਼ਾਨ ’ਤੇ ਚੋਣ ਲੜ ਰਹੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਸੂਬਾ ਭਾਜਪਾ ਵੱਲੋਂ ਬਾਕੀ ਉਮੀਦਵਾਰਾਂ ਦੇ ਨਾਵਾਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਚੋਣ ਨਿਸ਼ਾਨ ’ਤੇ ਚੋਣ ਲੜ ਰਹੇ ਬਾਕੀ ਉਮੀਦਵਾਰਾਂ ਦਾ ਐਲਾਨ ਵੀ ਭਲਕੇ ਕਰ ਦਿੱਤਾ ਜਾਵੇਗਾ।