ਮਸ਼ੀਨਰੀ ਦੀ ਦੁਰਵਰਤੋਂ ਨਾਲ ਜਿੱਤ ਹਾਸਲ ਕਰ ਕੈਪਟਨ ਖੁਦ ਨੂੰ ਦੇ ਰਹੇ ਸ਼ਾਬਾਸ਼ੀ | ਲੋਕਤੰਤਰ ਦਾ ਗਲਾ ਘੁੱਟਿਆ ਗਿਆ, ਭਾਜਪਾ ਜਨਤਾ ਪ੍ਰਤੀ ਵਚਨਬੱਧ ਹੈ : ਅਸ਼ਵਨੀ ਸ਼ਰਮਾ

ashwani-sharma-2
ਅੱਜ ਪੰਜਾਬ ਦੇ ਲੋਕਤੰਤਰ ਦਾ ਸਭ ਤੋਂ ਬੁਰਾ ਦਿਨ ਹੈ, ਕਿਉਂਕਿ ਕਾਂਗਰਸ ਨੇ ਲੋਕਤੰਤਰ ਦੀ ਹਤਿਆ  ਲਈ ਆਪਣੀ ਸਾਰੀ ਤਾਕਤ ਲਗਾ ਦਿੱਤੀ ਹੈ। ਇਹ ਕਹਿਣਾ ਹੈ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਾਗਰਿਕ ਚੋਣ ਨਤੀਜੇ ਕਾਂਗਰਸ ਦੀ ਅਧਿਕਾਰਤ ਨੈਤਿਕ ਹਾਰ ਨੂੰ ਦਰਸਾਉਂਦੇ ਹਨ, ਕਿਉਂਕਿ ਕੈਪਟਨ ਅਤੇ ਉਨ੍ਹਾਂ ਦੀ ਸਰਕਾਰ ਨੇ ਚੋਣਾਂ ਵਿੱਚ ਸਰਕਾਰੀ ਤੰਤਰ ਦੀ ਜਮ ਕੇ ਦੁਰਵਰਤੋਂ ਕੀਤੀ ਹੈ। ਕਾਂਗਰਸੀ ਵਰਕਰਾਂ ਨੇ ਦੋ ਦਰਜਨ ਤੋਂ ਵੱਧ ਥਾਵਾਂ ’ਤੇ ਭਾਜਪਾ ਵਰਕਰਾਂ ਖ਼ਿਲਾਫ਼ ਹਿੰਸਾ ਕੀਤੀ, ਜਦੋਂ ਕਿ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਭਾਜਪਾ ਉਮੀਦਵਾਰਾਂ ਨੂੰ ਜ਼ਬਰਦਸਤੀ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਗਿਆ, ਉਨ੍ਹਾਂ ‘ਤੇ ਜਾਨਲੇਵਾ ਹਮਲੇ ਕੀਤੇ ਗਏ, ਜਿਸ ਬਾਰੇ ਭਾਜਪਾ ਨੇ ਇਹ ਮਾਮਲਾ ਚੋਣ ਕਮਿਸ਼ਨ ਦੇ ਧਿਆਨ ਵਿਚ ਵੀ ਲਿਆਂਦਾ ਸੀ।

ਸ਼ਰਮਾ ਨੇ ਕਿਹਾ ਕਿ ਭਾਜਪਾ ਚੋਣ ਨਤੀਜਿਆਂ ਤੋਂ ਨਹੀਂ ਡਰਦੀ ਅਤੇ ਭਾਜਪਾ ਲੋਕਾਂ ਲਈ ਕੰਮ ਕਰਦੀ ਰਹੇਗੀ ਅਤੇ ਉਨ੍ਹਾਂ ਦੀ ਆਵਾਜ਼ ਬਣੇਗੀ। ਸ਼ਰਮਾ ਨੇ ਉਨ੍ਹਾਂ ਪਾਰਟੀ ਵਰਕਰਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੂੰ ਕਾਂਗਰਸ ਦੀ ਮਾੜੇ ਵਰਤਾਉ ਅਤੇ ਗੁੰਡਾਗਰਦੀ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਭਾਜਪਾ ਮੋਦੀ ਸਰਕਾਰ ਦੀਆਂ ਵਿਕਾਸ ਅਤੇ ਅਗਾਂਹਵਧੂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਸ਼ਰਮਾ ਨੇ ਕਿਹਾ ਕਿ ਭਾਜਪਾ ਅਮਰਿੰਦਰ ਸਿੰਘ ਦੇ ਮਾਫੀਆ ਰਾਜ ਖਿਲਾਫ ਹਮੇਸ਼ਾਂ ਆਪਣੀ ਆਵਾਜ਼ ਬੁਲੰਦ ਕਰੇਗੀ ਅਤੇ ਲੋਕਾਂ ਸਾਹਮਣੇ ਉਜਾਗਰ ਕਰਦੀ ਰਹੇਗੀ।