ਮੁਖਤਾਰ ਅੰਸਾਰੀ ਦੀ ਸਰਪ੍ਰਸਤੀ ਕਰ ਰਹੀ ਕਾਂਗਰਸ: ਅਸ਼ਵਨੀ ਸ਼ਰਮਾ

ashwani-sharma-2
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਮਰਿੰਦਰ ਸਿੰਘ ਦੀ ਸਰਕਾਰ
ਤੇ ਵਰ੍ਹਦਿਆਂ ਕਿਹਾ ਕਿ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਦੀਆਂ ਅਦਾਲਤਾਂ ਚੋ ਭਜਾਉਣ ਲਈ ਜ਼ਿੰਮੇਵਾਰ ਹਨ। ਅਸ਼ਵਨੀ ਸ਼ਰਮਾ ਨੇ ਮੁਹੰਮਦਬਾਦ ਸੀਟ ਤੋਂ ਭਾਜਪਾ ਵਿਧਾਇਕ ਅਲਕਾ ਰਾਏ ਦੀ ਟਿੱਪਣੀ ਦਾ ਹਵਾਲਾ ਦਿੰਦੇ ਹੋਏ, ਜਿਸ ਵਿਚ ਅਲਕਾ ਰਾਏ ਨੇ ਪੰਜਾਬ ਦੀ ਕਾਂਗਰਸ ਸਰਕਾਰ ਤੇ ਮੁਖਤਾਰ ਅੰਸਾਰੀ ਦੀ ਮਦਦ ਕਰਨ ਦਾ ਦੋਸ਼ ਲਗਾਇਆ, ਸ਼ਰਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਦਨਾਮ ਅਪਰਾਧੀ ਬਾਰੇ ਸਵਾਲ ਪੁੱਛਿਆ ਕਿ ਕੈਪਟਨ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਸਨ ? ਤੁਹਾਨੂੰ ਦੱਸ ਦੇਈਏ ਕਿ ਅਲਕਾ ਰਾਏ ਵਿਧਾਇਕ ਕ੍ਰਿਸ਼ਨਾਨੰਦ ਰਾਏ ਦੀ ਪਤਨੀ ਹੈ, ਜਿਸ ਨੂੰ ਸਾਲ 2005 ਵਿੱਚ ਛੇ ਹੋਰ ਲੋਕਾਂ ਨਾਲ ਗੋਲੀ ਮਾਰ ਦਿੱਤੀ ਗਈ ਸੀ। ਮਉ ਤੋਂ ਬਸਪਾ ਦੇ ਮੌਜੂਦਾ ਵਿਧਾਇਕ ਅੰਸਾਰੀ ਇਸ ਸਮੇਂ ਜਬਰਨ ਵਸੂਲੀ  ਦੇ ਦੋਸ਼ ਵਿੱਚ ਪੰਜਾਬ ਦੀ ਜੇਲ੍ਹ ਵਿੱਚ ਬੰਦ ਹੈ।ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ ਅਦਾਲਤਾਂ ਨੇ ਮੁਖਤਾਰ ਅੰਸਾਰੀ ਨੂੰ ਤਲਬ ਕੀਤਾ ਸੀ, ਪਰ ਪੰਜਾਬ ਸਰਕਾਰ ਉਸ ਨੂੰ ਯੂਪੀ ਭੇਜਣ ਲਈ ਤਿਆਰ ਨਹੀਂ ਸੀ। ਸ਼ਰਮਾ ਨੇ ਉਨ੍ਹਾਂ ਜੇਲ੍ਹ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ ਜੋ ਅੰਸਾਰੀ ਦੀ ਰੱਖਿਆ ਲਈ ਪੰਜਾਬ ਸਰਕਾਰ ਦਾ ਸਮਰਥਨ ਕਰ ਰਹੇ ਹਨ।