ਲੋਕ ਭਾਜਪਾ ਦਾ ਜਨਾਧਾਰ ਅਤੇ ਜਨਤਕ ਸੋਚ ਨੂੰ ਵੇਖ ਕੇ ਪਾਰਟੀ ਵਿਚ ਹੋ ਰਹੇ ਹਨ ਸ਼ਾਮਲ : ਅਸ਼ਵਨੀ ਸ਼ਰਮਾ

ashwani-sharma-2

ਭਾਜਪਾ ਦਫਤਰ ਦਿੱਲੀ ਵਿੱਚ ਵੱਖ ਵੱਖ ਸੁਸਾਇਟੀਆਂ ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋਏ।

ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਇੰਚਾਰਜ ਦੁਸ਼ਯੰਤ ਗੌਤਮ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸੂਬੇ ਦੀਆਂ ਵੱਖ-ਵੱਖ ਸੁਸਾਇਟੀਆਂ ਦੇ ਨੇਤਾਵਾਂ ਨੇ ਦਿੱਲੀ ਭਾਜਪਾ ਦਫ਼ਤਰ ਵਿੱਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਕੀਤਾ। ਇਹ ਜਾਣਕਾਰੀ ਦਿੰਦਿਆਂ ਪ੍ਰਦੇਸ਼ ਭਾਜਪਾ ਦੇ ਜਨਰਲ ਸੱਕਤਰ ਜੀਵਨ ਗੁਪਤਾ ਨੇ ਕਿਹਾ ਕਿ ਇਹ ਸਾਰੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਅਤੇ ਪਾਰਟੀ ‘ਤੇ ਲੋਕਾਂ ਦੇ ਵੱਧ ਰਹੇ ਵਿਸ਼ਵਾਸ ਨੂੰ ਵੇਖਦਿਆਂ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਭਾਜਪਾ ਦੇ ਸੂਬਾ ਸਹਿ ਇੰਚਾਰਜ ਡਾ: ਨਰਿੰਦਰ ਸਿੰਘ ਅਤੇ ਰਾਜੇਸ਼ ਬਾਗਾ ਆਦਿ ਆਗੂ ਵੀ ਮੌਜੂਦ ਸਨ।

ਜੀਵਨ ਗੁਪਤਾ ਨੇ ਦੱਸਿਆ ਕਿ ਸੰਤ ਸਿਪਾਹੀ ਸੁਸਾਇਟੀ (ਰਜਿ.) ਪੰਜਾਬ ਦੇ ਪ੍ਰਧਾਨ ਦਵਿੰਦਰ ਸਿੰਘ, ਸੰਤ ਸਿਪਾਹੀ ਸੁਸਾਇਟੀ (ਰਜਿ.) ਪੰਜਾਬ ਦੇ ਮੈਂਬਰ ਚਰਨ ਸਿੰਘ, ਵਾਲਮੀਕਿ ਦਲਿਤ ਸੁਸਾਇਟੀ ਦੇ ਪ੍ਰਧਾਨ ਅਤੇ ਸਮਾਜ ਸੇਵਕ ਸੁਨੀਲ ਮਲਿਕ ਅਤੇ ਕ੍ਰਿਸ਼ਚੀਅਨ ਵੈਲਫੇਅਰ ਸੁਸਾਇਟੀ, ਪੰਜਾਬ ਦੇ ਮੈਂਬਰ ਰਾਕੇਸ਼ ਮਸੀਹ ਅਤੇ ਉਹਨਾਂ ਦੇ ਸਾਥੀਆਂ ਨੇ ਭਾਜਪਾ ਦੇ ਕਮਲ ਫੜ ਲਿਆ  ਹੈ।

ਦੁਸ਼ਯੰਤ ਗੌਤਮ, ਅਸ਼ਵਨੀ ਸ਼ਰਮਾ ਅਤੇ ਜੀਵਨ ਗੁਪਤਾ ਨੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਵਰਕਰਾਂ ਦਾ ਪਾਰਟੀ ਵਿਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ਕਿ ਇਹ ਸਾਰੇ ਲੋਕ ਆਮ ਲੋਕਾਂ ਵਿਚ ਰਹਿਣ ਵਾਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਇਹ ਸਾਰੇ ਆਪਣੇ-ਆਪਣੇ ਖੇਤਰ ਦੇ ਲੋਕਾਂ ਵਿਚ ਪਾਰਟੀ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਜਨਤਕ ਕਰਨ ਲਈ ਪਾਰਟੀ ਵਲੋਂ  ਦਿੱਤੀ ਜ਼ਿੰਮੇਵਾਰੀ ਨੂੰ ਬਖੂਬੀ ਨਿਭਾਉਣਗੇ।