ਕੋਵੀਡ ਸੰਕਟ ਵਿੱਚ ਅਮਰਿੰਦਰ ਪੰਜਾਬ ਨੂੰ ਸੰਭਾਲਣ ਵਿੱਚ ਹੋਏ ਅਸਫਲ : ਅਸ਼ਵਨੀ ਸ਼ਰਮਾ

1111img-20210413-wa0023

ਅਮਰਿੰਦਰ ਸਰਕਾਰ ਨੂੰ ਸੂਬੇ ਵਿਚ ਕੋਵਿਡ ਦੀ ਦੂਜੀ ਲਹਿਰ ਦੀ ਗੰਭੀਰ ਚੁਣੌਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੂੰ ਤਿਆਰ ਕਰਨਾ ਚਾਹੀਦਾ ਸੀ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੀ ਗੰਭੀਰ ਸਥਿਤੀ ਦਾ ਅੰਦਾਜ਼ਾ ਲਗਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਸੂਬੇ ਵਿਚ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਅਤੇ ਸਿਹਤ ਸਹੂਲਤਾਂ ਵੱਲ ਆਪਣਾ ਧਿਆਨ ਕੇਂਦਰਿਤ ਕਰਨ ਨਾਲੋਂ ਪਾਰਟੀ ਵਿਚ ਉਨ੍ਹਾਂ ਵਿਰੁੱਧ ਪੈਦਾ ਹੋਈ ਅਸੰਤੁਸ਼ਟੀ ਕਰਕੇ ਆਪਣੀ ਕੁਰਸੀ ਸੰਭਾਲਣ ਬਾਰੇ ਵਧੇਰੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਕੋਵਿਡ ਮਰੀਜ਼ਾਂ ਨਾਲ ਨਜਿੱਠਣ ਲਈ ਆਈਸੀਯੂ ਅਤੇ ਬੈੱਡ ਹੀ ਨਹੀਂ ਹਨ। ਸ਼ਰਮਾ ਨੇ ਕਿਹਾ ਕਿ ਅਮਰਿੰਦਰ ਸਰਕਾਰ ਕੇਂਦਰ ਵਿੱਚ ਮੋਦੀ ਸਰਕਾਰ ਵੱਲੋਂ ਪੂਰੀ ਸਹਾਇਤਾ ਦਿੱਤੇ ਜਾਣ ਦੇ ਬਾਵਜੂਦ ਲੋਕਾਂ ਨੂੰ ਮੁਢਲੀਆਂ ਸਿਹਤ ਸੇਵਾਵਾਂ ਦੇਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ

ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੀਆਂ ਅਸਫਲਤਾਵਾਂ ਨੂੰ ਲੁਕਾਉਣ ਲਈ ਕੇਂਦਰ ‘ਤੇ ਦੋਸ਼ ਲਗਾਉਂਦੇ ਰਹੇ ਹਨ, ਹਾਲਾਂਕਿ ਸੱਚਾਈ ਇਹ ਹੈ ਕਿ ਕੇਂਦਰ ਨੇ ਪੰਜਾਬ ਨੂੰ 1000 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਮੁਹੱਈਆ ਕਰਵਾਈ ਹੈ। ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਪਣਾ ਦਫਤਰ ਘਰ ਵਿੱਚ ਵੀ ਸਥਾਪਤ ਕਰਨਾ ਚਾਹੀਦਾ ਹੈ, ਤਾਂ ਜੋ ਦੁਖੀ ਲੋਕਾਂ ਵੱਲ ਘੱਟ ਤੋਂ ਘੱਟ ਸਮੇਂ ਸਿਰ ਧਿਆਨ ਦਿੱਤਾ ਜਾ ਸਕੇ।